ਨਿੱਜੀ ਪੱਤਰ ਪ੍ਰੇਰਕਕਾਦੀਆਂ, 4 ਜੂਨਥਾਣਾ ਕਾਦੀਆਂ ਦੀ ਪੁਲੀਸ ਨੇ ਐੱਨਡੀਪੀਐੱਸ ਐਕਟ ਤਹਿਤ ਦਰਜ ਮਾਮਲੇ ਵਿੱਚ ਅਦਾਲਤ ਵਲੋਂ ਭਗੌੜਾ ਕਰਾਰ ਇਕ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਵਿਰੁੱਧ ਇਕ ਹੋਰ ਮੁਕੱਦਮਾ, ਅਦਾਲਤ ਦੇ ਹੁਕਮ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਦਰਜ ਕੀਤਾ ਹੈ। ਥਾਣਾ ਕਾਦੀਆਂ ਦੇ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਏਐੱਸਆਈ ਰਛਪਾਲ ਸਿੰਘ ਸਮੇਤ ਪੁਲੀਸ ਪਾਰਟੀ ਗਸਤ ਕਰਦੇ ਸਮੇਂ ਸ਼ਹਿਰ ਦੇ ਬੁੱਟਰ ਚੌਕ ਵਿੱਚ ਮੌਜੂਦ ਸੀ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗੁਰਪਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਰਸੁਲਪੁਰ ਥਾਣਾ ਕਾਦੀਆਂ ਜਿਸ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਹੈ, ਉਹ (ਗੁਰਪਿੰਦਰ ਸਿੰਘ) ਬੱਸ ਸਟੈਂਡ ਕਾਦੀਆਂ ਦੇ ਨਜਦੀਕ ਖੜਾ ਹੈ, ਜਿਸ ਨੇ ਲਾਲ ਰੰਗ ਦੀ ਟੀ-ਸ਼ਰਟ ਅਤੇ ਭੂਰੇ ਰੰਗ ਦਾ ਲੋਅਰ ਪਜਾਮਾ ਪਹਿਨਿਆਂ ਹੋਇਆ ਹੈ, ਜੋ ਕਿਸੇ ਦੀ ਉਡੀਕ ਕਰ ਰਿਹਾ ਹੈ। ਪੁਲੀਸ ਪਾਰਟੀ ਨੇ ਤੁਰੰਤ ਬੱਸ ਸਟੈਂਡ ਕਾਦੀਆਂ ਛਾਪਾ ਮਾਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਮੁਖੀ ਗੁਰਮੀਤ ਸਿੰਘ ਨੇ ਦੱਸਿਆ ਮੁਲਜ਼ਮ ਗੁਰਪਿੰਦਰ ਸਿੰਘ ਖ਼ਿਲਾਫ਼ 29 ਅਗਸਤ 2022 ਨੂੰ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ, ਜਿਸ ਨੂੰ ਅਦਾਲਤ ਨੇ 1 ਫਰਵਰੀ 2025 ਨੂੰ ਪੀਓ (ਭਗੌੜਾ) ਕਰਾਰ ਦਿੱਤਾ ਗਿਆ ਸੀ। ਅਦਾਲਤ ਦੇ ਹੁਕਮ ਦੀ ਉਲੰਘਣਾ ਕਰਨ ਦੇ ਦੋਸ ਹੇਠ ਮੁਲਜ਼ਮ ਗੁਰਪਿੰਦਰ ਸਿੰਘ ਦੇ ਖਿਲਾਫ ਧਾਰਾ 209 ਬੀਐਨਐਸ (174-ਏ ਆਈਪੀਸੀ) ਤਹਿਤ ਮੁਕੱਦਮਾ ਦਰਜ ਕੀਤਾ ਹੈ।