For the best experience, open
https://m.punjabitribuneonline.com
on your mobile browser.
Advertisement

ਪੁਲੀਸ ਹਿਰਾਸਤ ਵਿੱਚੋਂ ਮੁਲਜ਼ਮ ਹੋਇਆ ਫ਼ਰਾਰ, ਕੇਸ ਦਰਜ

06:56 AM Oct 10, 2024 IST
ਪੁਲੀਸ ਹਿਰਾਸਤ ਵਿੱਚੋਂ ਮੁਲਜ਼ਮ ਹੋਇਆ ਫ਼ਰਾਰ  ਕੇਸ ਦਰਜ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 9 ਅਕਤੂਬਰ
ਆਂਧਰਾ ਪ੍ਰਦੇਸ਼ ਦੀ ਪੁਲੀਸ ਵੱਲੋਂ ਰਿਕਵਰੀ ਦੇ ਸਬੰਧ ਵਿੱਚ ਇੱਥੇ ਲਿਆਂਦਾ ਇੱਕ ਮੁਲਜ਼ਮ ਪੁਲੀਸ ਹਿਰਾਸਤ ਵਿੱਚੋਂ ਫ਼ਰਾਰ ਹੋ ਗਿਆ ਹੈ। ਇਸ ਸਬੰਧੀ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੂੰ ਗੁੰਟਾਕੁਲ ਰੇਲਵੇ ਸਰਕਲ (ਆਂਧਰਾ ਪ੍ਰਦੇਸ਼) ਦੇ ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲੀਸ ਪਾਰਟੀ ਰਾਮ ਕਰਨ ਵਾਸੀ ਪਿੰਡ ਤੇਂਦੂਆ ਗੌਂਡਾ (ਉੱਤਰ ਪ੍ਰਦੇਸ਼) ਨੂੰ ਦਰਜ ਇੱਕ ਕੇਸ ਦੇ ਸਿਲਸਿਲੇ ਵਿੱਚ ਰਿਕਵਰੀ ਲਈ ਲੈ ਕੇ ਆਈ ਸੀ। ਉਹ ਮੋਹਿਨੀ ਰਿਜੋਰਟ ਸੈਕਟਰ 32-ਏ ਚੰਡੀਗੜ੍ਹ ਰੋਡ ’ਤੇ ਪੁਲੀਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫ਼ਰਾਰ ਹੋ ਗਿਆ। ਥਾਣੇਦਾਰ ਪਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ 7 ਦੀ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement