ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁੱਟ-ਖੋਹ ਦੀਆਂ ਵਾਰਦਾਤਾਂ ’ਚ ਸ਼ਾਮਲ ਮੁਲਜ਼ਮ ਗ੍ਰਿਫ਼ਤਾਰ

07:50 AM Aug 29, 2024 IST

ਜਲੰਧਰ: ਪੁਲੀਸ ਕਮਿਸ਼ਨਰੇਟ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਨੇ ਸ਼ਹਿਰ ਵਿੱਚ ਸਨੈਚਿੰਗ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਹੰਸਰਾਜ ਸਟੇਡੀਅਮ ਨੇੜੇ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਇੱਕ ਵਿਅਕਤੀ ਤੋਂ ਮੋਬਾਈਲ ਅਤੇ ਕੁਝ ਨਕਦੀ ਖੋਹ ਲਈ ਹੈ। ਪੁਲੀਸ ਨੇ ਜਾਂਚ ਦੌਰਾਨ ਮੁਲਜ਼ਮ ਦੀ ਪਛਾਣ ਜੇਮਸ ਮਸੀਹ ਵਾਸੀ ਬੂਟਾ ਮੰਡੀ ਜਲੰਧਰ ਵਜੋਂ ਕੀਤੀ ਹੈ। ਸਵਪਨ ਸ਼ਰਮਾ ਨੇ ਦੱਸਿਆ ਕਿ ਬਾਅਦ ਵਿੱਚ ਪੁਲੀਸ ਨੇ ਜੇਮਸ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੋਟਰਸਾਈਕਲ ਹੀਰੋ ਹਾਂਡਾ ਸਪਲੈਂਡਰ ਅਤੇ 450 ਰੁਪਏ ਦੀ ਨਕਦੀ ਸਮੇਤ ਵਾਰਦਾਤ ਵਿੱਚ ਵਰਤਿਆ ਚਾਕੂ ਬਰਾਮਦ ਕੀਤਾ। ਪੁਲੀਸ ਕਮਿਸ਼ਨਰ ਨੇ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਦੇ ਖਿਲਾਫ਼ ਦਰਜ ਦੋ ਐਫਆਈਆਰਜ਼ ਵਿੱਚ ਪੀਓ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੱਤਰ ਪੇ੍ਰਕ

Advertisement

Advertisement