ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਸਿੱਦੀਕੀ ਕਤਲ ਕਾਂਡ ਦਾ ਮੁਲਜ਼ਮ ਲੁਧਿਆਣਾ ਤੋਂ ਕਾਬੂ

07:47 AM Oct 26, 2024 IST

ਗਗਨਦੀਪ ਅਰੋੜਾ
ਲੁਧਿਆਣਾ, 25 ਅਕਤੂਬਰ
ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਐੱਨਸੀਪੀ ਦੇ ਸੀਨੀਅਰ ਆਗੂ ਬਾਬਾ ਸਿੱਦੀਕੀ ਕਤਲ ਕਾਂਡ ਦਾ ਲੁਧਿਆਣਾ ਕੁਨੈਕਸ਼ਨ ਸਾਹਮਣੇ ਆਇਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਅਤੇ ਲੁਧਿਆਣਾ ਕਾਊਂਟਰ ਇੰਟੈਲੀਜੈਂਸ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਸੀਆਈਏ-2 ਦੀ ਟੀਮ ਨੇ ਇਸ ਕਤਲ ਕਾਂਡ ਦੇ ਮੁਲਜ਼ਮ ਨੂੰ ਲੁਧਿਆਣਾ ਵਿੱਚੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਜੀਤ ਕੁਮਾਰ ਵਾਸੀ ਗਾਟਕੋਪਰ ਕਾਮਰਾਜ ਨਗਰ ਮੁੰਬਈ ਵਜੋਂ ਹੋਈ ਹੈ। ਉਹ ਮੁੰਡੀਆਂ ਦੇ ਰਾਮ ਨਗਰ ਇਲਾਕੇ ਵਿੱਚ ਆਪਣੇ ਸਹੁਰੇ ਘਰ ਆਇਆ ਹੋਇਆ ਸੀ। ਏਡੀਸੀਪੀ (ਕ੍ਰਾਈਮ) ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਟੀਮ ਨੇ ਇਸ ਇਲਾਕੇ ਦੀ ਘੇਰਾਬੰਦੀ ਕੀਤੇ ਜਾਣ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਸੁਜੀਤ ਕੁਮਾਰ ’ਤੇ ਬਾਬਾ ਸਿੱਦੀਕੀ ਦੀ ਕਥਿਤ ਰੇਕੀ ਕਰਨ ਵਾਲੇ ਨਿਤਿਨ ਦੇ ਖਾਤੇ ਵਿੱਚ ਪੈਸੇ ਪਾਉਣ ਦਾ ਦੋਸ਼ ਹੈ।
ਉਨ੍ਹਾਂ ਦੱਸਿਆ ਕਿ ਮੁੰਬਈ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਸ਼ਿਆਮ ਨਾਇਰ ਅਤੇ ਇੰਸਪੈਕਟਰ ਅਰੁਣ ਥੋਰਾ ਵੀ ਉਸ ਦੀ ਗ੍ਰਿਫ਼ਤਾਰੀ ਲਈ ਇੱਥੇ ਪੁੱਜੇ ਹੋਏ ਸਨ। ਬਾਬਾ ਸਿੱਦੀਕੀ ਕਤਲ ਕਾਂਡ ਵਿੱਚ ਪੁਲੀਸ ਨੂੰ ਸੁਜੀਤ ਸਿੰਘ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਾਰੇ ਜਾਣਕਾਰੀ ਮਿਲੀ ਸੀ ਕਿ ਉਹ ਮੁੰਡੀਆਂ ਦੇ ਰਾਮਨਗਰ ਇਲਾਕੇ ਵਿੱਚ ਸਥਿਤ ਆਪਣੇ ਸਹੁਰੇ ਘਰ ਆਇਆ ਹੋਇਆ ਹੈ।

Advertisement

Advertisement