ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਸ ਚਾਲਕ ’ਤੇ 12ਵੀਂ ਜਮਾਤ ਦੀ ਵਿਦਿਆਰਥਣ ਨੂੰ ਬਲੈਕਮੇਲ ਕਰ ਕੇ ਜਬਰ-ਜਨਾਹ ਕਰਨ ਦਾ ਦੋਸ਼

10:43 AM Aug 24, 2024 IST

ਹਰਜੀਤ ਸਿੰਘ
ਜ਼ੀਰਕਪੁਰ, 23 ਅਗਸਤ
ਇੱਥੋਂ ਦੀ ਰਹਿਣ ਵਾਲੀ ਤੇ ਚੰਡੀਗੜ੍ਹ ਦੇ ਇਕ ਨਿੱਜੀ ਸਕੂਲ ਵਿੱਚ ਪੜ੍ਹਦੀ 12ਵੀਂ ਜਮਾਤ ਦੀ ਵਿਦਿਆਰਥਣ ਨੇ ਸਕੂਲ ਬੱਸ ਚਾਲਕ ’ਤੇ ਬਲੈਕਮੇਲ ਕਰ ਕੇ ਜਬਰ-ਜਨਾਹ ਕਰਨ ਦਾ ਦੋਸ਼ ਲਾਇਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਨਾਬਾਲਗ ਵਿਦਿਆਰਥਣ ਨੇ ਦੱਸਿਆ ਕਿ ਉਸ ਦੀ ਬੱਸ ਦਾ ਚਾਲਕ ਮੁਹਮੰਦ ਰੱਜਾਕ ਕਾਫੀ ਦਿਨਾਂ ਤੋਂ ਉਸ ਦਾ ਪਿੱਛਾ ਕਰ ਰਿਹਾ ਸੀ। ਰੱਜਾਕ ਨੇ ਇਕ ਦਿਨ ਉਸ ਨੂੰ ਸਕੂਲ ਦੀ ਛੁੱਟੀ ਤੋਂ ਬਾਅਦ ਪਾਰਕਿੰਗ ਵਿੱਚ ਰੋਕ ਲਿਆ ਅਤੇ ਉਸ ’ਤੇ ਦੋਸਤੀ ਕਰਨ ਲਈ ਦਬਾਅ ਪਾਉਣ ਲੱਗ ਪਿਆ। ਉਸ ਵੱਲੋਂ ਮਨਾਂ ਕਰਨ ’ਤੇ ਉਸ ਨੇ ਆਪਣੇ ਫੋਨ ਵਿੱਚ ਇਕ ਫੋਟੋ ਦਿਖਾਈ ਜੋ ਕਿ ਉਸ ਦੀ ਇਕ ਪ੍ਰੋਗਰਾਮ ਦੀ ਸੀ। ਇਸ ਤਸਵੀਰ ਨੂੰ ਮੁਲਜ਼ਮ ਨੇ ਐਡਿਟ ਕਰ ਕੇ ਅਸ਼ਲੀਲ ਬਣਾਇਆ ਹੋਇਆ ਸੀ। ਮੁਲਜ਼ਮ ਨੇ ਉਸ ਨੂੰ ਧਮਕੀ ਦਿੱਤੀ ਕਿ ਜੇ ਵਿਦਿਆਰਥਣ ਨੇ ਉਸ ਦੀ ਗੱਲ ਨਾ ਮੰਨੀ ਤਾਂ ਉਹ ਇਸ ਨੂੰ ਵਾਇਰਲ ਕਰ ਦੇਵੇਗਾ। ਉਹ ਡਰ ਕੇ ਉਸ ਦਾ ਅਤਿਆਚਾਰ ਸਹਿੰਦੀ ਰਹੀ ਅਤ ਉਹ ਉਸ ਨੂੰ ਰੋਜ਼ਾਨਾ ਤੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨੇ ਦੱਸਿਆ ਕਿ 18 ਮਈ ਨੂੰ ਉਹ ਅਤੇ ਉਸ ਦੀ ਦੋ ਸਾਲਾਂ ਦੀ ਛੋਟੀ ਭੈਣ ਘਰ ਵਿੱਚ ਇਕੱਲੀਆਂ ਸਨ। ਇਸ ਦੌਰਾਨ ਮੁਲਜ਼ਮ ਉਸ ਦੇ ਘਰ ਆਇਆ ਤੇ ਉਸ ਨਾਲ ਜਬਰ-ਜਨਾਹ ਕੀਤਾ ਅਤੇ ਉਸ ਦੀ ਆਪਣੇ ਨਾਲ ਸੈਲਫੀਆਂ ਲਈਆਂ। ਮੁਲਜ਼ਮ ਨੇ ਉਸ ਨੂੰ ਜਾਨ ਤੋਂ ਮਾਰਨ ਅਤੇ ਉਸ ਦੀ ਫੋਟੋਆਂ ਵਾਇਰਲ ਕਰਨ ਦੀਆਂ ਧਮਕੀਆਂ ਵੀ ਦਿੱਤੀਆਂ, ਜਿਸ ਕਾਰਨ ਉਹ ਚੁੱਪ ਰਹੀ। ਇਸ ਮਗਰੋਂ ਮੁਲਜ਼ਮ ਨੇ ਮੁੜ ਤੋਂ ਉਸ ਦੇ ਘਰ ਆ ਕੇ ਦੋ ਵਾਰ ਉਸ ਨਾਲ ਜਬਰ-ਜਨਾਹ ਕੀਤਾ। ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗੀ ਤੇ ਮਾਪਿਆਂ ਵੱਲੋਂ ਪੁੱਛੇ ਜਾਣ ’ਤੇ ਉਸ ਨੇ ਸਾਰੀ ਸੱਚਾਈ ਦੱਸ ਦਿੱਤੀ। ਥਾਣਾ ਮੁਖੀ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਮੁਲਜ਼ਮ ਬੱਸ ਚਾਲਕ ਮੁਹੰਮਦ ਰੱਜਾਕ ਵਾਸੀ ਮਨੀਮਾਜਰਾ, ਚੰਡੀਗੜ੍ਹ ਖ਼ਿਲਾਫ਼ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਕੇਸ ਦਰਜ

ਜ਼ੀਰਕਪੁਰ (ਨਿੱਜੀ ਪੱਤਰ ਪ੍ਰੇਰਕ): ਪੁਲੀਸ ਨੇ ਇਕ ਮਹਿਲਾ ਦੀ ਸ਼ਿਕਾਇਤ ’ਤੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰ ਕੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮ ਕਿਸ਼ਨ ਵਾਸੀ ਲੋਹਗੜ੍ਹ ਵਜੋਂ ਹੋਈ ਹੈ। ਪੁਲੀਸ ਉਸ ਦੀ ਭਾਲ ਕਰ ਰਹੀ ਹੈ।

Advertisement
Advertisement