ਠੱਗੀ ਦੇ ਮਾਮਲੇ ਦਾ ਮੁਲਜ਼ਮ ਦੇਹਰਾਦੂਨ ਤੋਂ ਕਾਬੂ
08:41 AM Nov 23, 2024 IST
ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਨਵੰਬਰ
ਵਟਸਐਪ ਗਰੁੱਪ ਰਾਹੀਂ 15 ਲੱਖ ਤੋਂ ਵੱਧ ਦੀ ਠੱਗੀ ਮਾਰਨ ਦੇ ਮਾਮਲੇ ’ਚ ਪੁਲੀਸ ਨੇ ਚੌਥੇ ਮੁਲਜ਼ਮ ਨੂੰ ਦੇਹਰਾਦੂਨ ਤੋਂ ਗ੍ਰਿਫ਼ਤਾਰ ਕੀਤਾ ਹੈ। ਐੱਸਪੀ ਵਿਕਰਾਂਤ ਭੂਸ਼ਣ ਨੇ ਦੱਸਿਆ ਕਿ 12 ਅਕਤੂਬਰ ਨੂੰ ਸੀ ਬਲਾਕ ਦੇ ਰਹਿਣ ਵਾਲੇ ਸੰਦੀਪ ਕੁਮਾਰ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਸ਼ੇਅਰ ਮਾਰਕੀਟ ’ਚ ਨਿਵੇਸ਼ ਕਰਨ ਦੇ ਬਹਾਨੇ ਉਸ ਨਾਲ 15 ਲੱਖ ਤੋਂ ਵੱਧ ਦੀ ਠੱਗੀ ਮਾਰੀ ਗਈ ਹੈ। ਪੀੜਤ ਦੀ ਸ਼ਿਕਾਇਤ ’ਤੇ ਸਾਈਬਰ ਕਰਾਈਮ ਸੈੱਲ ਦੀ ਟੀਮ ਨੇ ਬਾਰੀਕੀ ਨਾਲ ਜਾਂਚ ਕੀਤੀ ਤਾਂ ਉਸ ਦੇ ਹੱਥ ਕਈ ਅਹਿਮ ਸੁਰਾਗ ਲੱਗੇ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।ਚੌਥੇ ਮੁਲਜ਼ਮ ਦੇਹਰਾਦੂਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਦੀ ਪਛਾਣ ਭੁਵਨੇਸ਼ ਪੁੱਤਰ ਮੁਕੇਸ਼ ਕੁਮਾਰ ਵਾਸੀ ਬੇਲਾਨੀ, ਰੁਦਰਪ੍ਰਯਾਗ ਵਜੋਂ ਹੋਈ ਹੈ।
Advertisement
Advertisement