ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੇਸਬੁੱਕ ’ਤੇ ਫਰਜ਼ੀ ਅਕਾਊਂਟ ਬਣਾ ਕੇ ਮਾਹੌਲ ਖਰਾਬ ਕਰਨ ਦਾ ਦੋਸ਼

07:35 AM Feb 26, 2024 IST

ਪੱਤਰ ਪ੍ਰੇਰਕ
ਸਮਰਾਲਾ, 25 ਫਰਵਰੀ
ਸਥਾਨਕ ਪੁਲੀਸ ਨੇ ਫੇਸਬੁੱਕ ’ਤੇ ਆਪਣੀ ਪਛਾਣ ਛੁਪਾ ਕੇ ਬਣਾਏ ਗਏ ਜਾਅਲੀ ਅਕਾਊਂਟਾਂ ’ਤੇ ਭੜਕਾਊ ਅਤੇ ਗਲਤ ਪੋਸਟਾਂ ਪਾਉਣ ਵਾਲੇ ਲੋਕਾਂ ਨੂੰ ਦਬੋਚਣ ਲਈ 8 ਫੇਸਬੁੱਕ ਖਾਤਿਆਂ ਦੀ ਪਛਾਣ ਕਰ ਕੇ ਉਨ੍ਹਾਂ ਖਿਲਾਫ਼ ਆਈਟੀ ਐਕਟ 2000 ਦੀ ਧਾਰਾ 66ਸੀ ਅਤੇ ਧਾਰਾ 420 ਅਧੀਨ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਕਈ ਹੋਰ ਅਜਿਹੇ ਜਾਅਲੀ ਬਣਾਏ ਗਏ ਫੇਸਬੁੱਕ ਖਾਤਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਨੇ ਇਹ ਕਾਰਵਾਈ ਨਗਰ ਕੌਂਸਲ ਸਮਰਾਲਾ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਤਵੀਰ ਸਿੰਘ ਸੇਖੋਂ ਦੀ ਸ਼ਿਕਾਇਤ ’ਤੇ ਕੀਤੀ ਹੈ, ਜਿਸ ਵਿਚ ਉਨ੍ਹਾਂ ਫੇਸਬੁੱਕ ’ਤੇ ਜਾਅਲੀ ਚਲ ਰਹੇ ਕਰੀਬ 16 ਅਜਿਹੇ ਅਕਾਊਂਟਾਂ ਖਿਲਾਫ਼ ਪੁਲੀਸ ਦੇ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ।

Advertisement

Advertisement