ਗ੍ਰਨੇਡ ਹਮਲੇ ਦੇ ਮੁਲਜ਼ਮ ਰਿਮਾਂਡ ’ਤੇ ਭੇਜੇ
07:01 AM Sep 26, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਚੰਡੀਗੜ੍ਹ ਪੁਲੀਸ ਨੇ ਸੈਕਟਰ-10 ਵਿੱਚ ਗ੍ਰਨੇਡ ਹਮਲਾ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਚਾਰ ਮੁਲਜ਼ਮਾਂ ਰੋਹਨ ਮਸੀਹ, ਵਿਸ਼ਾਲ, ਅਕਾਸ਼ ਦੀਪ ਅਤੇ ਅਮਰਜੀਤ ਸਿੰਘ ਨੂੰ ਅੱਜ ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ। ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਅੰਮ੍ਰਿਤਸਰ ਤੋਂ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲੀਸ ਨੇ ਅਦਾਲਤ ਤੋਂ ਅੱਠ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ, ਪਰ ਅਦਾਲਤ ਨੇ 5 ਦਿਨਾਂ ਦਾ ਰਿਮਾਂਡ ਮਨਜ਼ੂਰ ਕੀਤਾ ਹੈ। ਇਸ ਦੌਰਾਨ ਪੁਲੀਸ ਵੱਲੋਂ ਹਮਲੇ ਦੇ ਪਿਛਲੇ ਕਾਰਨਾਂ ਬਾਰੇ ਜਾਂਚ ਕੀਤੀ ਜਾਵੇਗੀ। ਦੱਸਣਯੋਗ ਹੈ ਕਿ 11 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ-10 ਵਿੱਚ ਸਥਿਤ ਘਰ ’ਤੇ ਦੋ ਵਿਅਕਤੀਆਂ ਵੱਲੋਂ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਸੀ। ਇਸ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਸੀ, ਪਰ ਕਰ ਕੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।
Advertisement
Advertisement
Advertisement