ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਦੁਆਰਾ ਨਾਨਕਮਤਾ ਦੀ ਪ੍ਰਬੰਧਕ ਕਮੇਟੀ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼

10:17 AM Apr 26, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਅਪਰੈਲ
ਗੁਰਦੁਆਰਾ ਨਾਨਕਮਤਾ ਦੀ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨੇ ਉਤਰਾਖੰਡ ਪੁਲੀਸ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਉਤਰਾਖੰਡ ਸਰਕਾਰ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੀ ਆੜ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿੱਚ ਲੈਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੋਸ਼ ਲਾਇਆ ਕਿ ਇਸ ਕਤਲ ਦੇ ਬਹਾਨੇ ਉਤਰਾਖੰਡ ਪੁਲੀਸ ਸਿੱਖ ਆਗੂਆਂ ਖ਼ਿਲਾਫ਼ ਨਾਜਾਇਜ਼ ਪਰਚੇ ਦਰਜ ਕਰ ਕੇ ਉਨ੍ਹਾਂ ਨੂੰ ਡਰਾ-ਧਮਕਾ ਕੇ ਉੱਥੋਂ ਦੇ ਗੁਰਧਾਮਾਂ ’ਤੇ ਕਾਬਜ਼ ਹੋਣਾ ਚਾਹੁੰਦੀ ਹੈ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ,‘‘ਗੁਰਦੁਆਰਾ ਨਾਨਕਮਤਾ ਦੀ ਪ੍ਰਬੰਧਕ ਕਮੇਟੀ ਦੇ ਨਾਲ ਸ੍ਰੀ ਅਕਾਲ ਤਖ਼ਤ, ਸ਼੍ਰੋਮਣੀ ਕਮੇਟੀ ਅਤੇ ਸਾਰਾ ਸਿੱਖ ਜਗਤ ਖੜ੍ਹਾ ਹੈ ਅਤੇ ਉਤਰਾਖੰਡ ਸਰਕਾਰ ਆਪਣੀ ਅਜਿਹੀ ਕਾਰਵਾਈ ਤੋਂ ਗੁਰੇਜ਼ ਕਰੇ। ਇਸ ਤਰ੍ਹਾਂ ਸਿੱਖ ਆਗੂਆਂ ਨੂੰ ਝੂਠੇ ਪੁਲੀਸ ਕੇਸਾਂ ਵਿੱਚ ਫਸਾਉਣ ਦੇ ਨਤੀਜੇ ਚੰਗੇ ਨਹੀਂ ਹੋਣਗੇ।’’ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਗੁਰਦੁਆਰਾ ਕਮੇਟੀ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ ਅਤੇ ਸਿੱਖ ਭਾਵਨਾਵਾਂ ਨੂੰ ਸਮਝਣ। ਉਨ੍ਹਾਂ ਕਿਹਾ,‘‘ਬਾਬਾ ਤਰਸੇਮ ਸਿੰਘ ਦਾ ਕਤਲ ਬੇਸ਼ੱਕ ਦੁੱਖਦਾਈ ਹੈ ਪ੍ਰੰਤੂ ਇਸ ਮਾਮਲੇ ਵਿੱਚ ਚੁਣੀ ਹੋਈ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਨਿਸ਼ਾਨੇ ’ਤੇ ਲੈਣਾ ਠੀਕ ਨਹੀਂ ਹੈ।’’ ਉਨ੍ਹਾਂ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ’ਚ ’ਚ ਦਖ਼ਲ ਦੇਣ ਦੀ ਅਤੇ ਪੁਲੀਸ ਪ੍ਰਸ਼ਾਸਨ ਦੀਆਂ ਕਾਰਵਾਈਆਂ ’ਤੇ ਰੋਕ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਹੁ ਗਿਣਤੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਾਂਝੇ ਤੌਰ ’ਤੇ ਪੱਤਰ ਲਿਖ ਕੇ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੀ ਆੜ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿੱਚ ਲੈਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰੇ ਦੇ ਪ੍ਰਬੰਧਾਂ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਤੁਰੰਤ ਰੋਕੀ ਜਾਵੇ ਅਤੇ ਕਿਸੇ ਵੀ ਬੇਗੁਨਾਹ ਤੇ ਬੇਕਸੂਰ ਨੂੰ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ।

Advertisement

Advertisement
Advertisement