ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਮੁਲਾਜ਼ਮਾਂ ’ਤੇ ਔਰਤਾਂ ਨਾਲ ਦੁਰਵਿਹਾਰ ਦਾ ਦੋਸ਼, ਥਾਣੇ ਦਾ ਘਿਰਾਓ

08:48 AM Apr 15, 2024 IST
ਥਾਣੇ ਅੱਗੇ ਧਰਨਾ ਦੇ ਰਹੇ ਧਰਨਾਕਾਰੀ।

ਕੁਲਦੀਪ ਸੂਦ
ਹੰਢਿਆਇਆ, 14 ਅਪਰੈਲ
ਸੀ.ਆਈ.ਏ. ਸਟਾਫ਼ ਹੰਢਿਆਇਆ ਦੇ ਪੁਲੀਸ ਕਰਮਚਾਰੀਆਂ ’ਤੇ ਔਰਤਾਂ ਨਾਲ ਦੁਰਵਿਹਾਰ ਦਾ ਦੋਸ਼ ਲਾਉਂਦਿਆਂ ਮਜ਼ਦੂਰ ਯੂਨੀਅਨ ਨੇ ਥਾਣੇ ਦਾ ਘਿਰਾਓ ਕੀਤਾ ਤੇ ਧਰਨਾ ਲਗਾਇਆ ਜਿਸ ਦੌਰਾਨ ਔਰਤਾਂ ਵੀ ਸ਼ਾਮਲ ਸਨ। ਮਜ਼ਦੂਰ ਜਥੇਬੰਦੀਆਂ ਨੇ ਮੰਗ ਕੀਤੀ ਕਿ ਕਥਿਤ ਦੋਸ਼ੀ ਪੁਲੀਸ ਕਰਮਚਾਰੀਆਂ ’ਤੇ ਕੇਸ ਦਰਜ ਕੀਤਾ ਜਾਵੇ।
ਉਨ੍ਹਾਂ ਕੇਸ ਦਰਜ ਨਾ ਹੋਣ ’ਤੇ ਇਸ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤਾ ਔਰਤ ਮੁੰਨੀ ਰਾਣੀ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਕਿਸੇ ਧਾਰਮਿਕ ਅਸਥਾਨ ’ਤੇ ਜਾ ਕੇ ਆਪਣੀ ਮੰਨਤ ਪੂਰੀ ਕਰਨ ਲਈ ਗਿਆ ਸੀ ਤੇ ਉਨ੍ਹਾਂ ਦੇ ਘਰ ਵਿੱਚ ਰਿਸ਼ਤੇਦਾਰ ਆਦਿ ਵੀ ਆਏ ਹੋਏ ਸਨ।
ਉਸ ਨੇ ਦੱਸਿਆ ਕਿ ਉਸਦਾ ਲੜਕਾ ਇੱਕ ਰਿਸ਼ਤੇਦਾਰ ਨੂੰ ਛੱਡਣ ਗਿਆ ਸੀ ਜਿਸ ਨੂੰ ਪੁਲੀਸ ਕਰਮਚਾਰੀਆਂ ਨੇ ਰਸਤੇ ਵਿੱਚ ਹੀ ਰੋਕ ਲਿਆ ਤੇ ਮੋਟਰਸਾਈਕਲ ਆਪਣੇ ਕੋਲ ਖੜ੍ਹਾ ਕਰ ਲਿਆ। ਘਰ ਆ ਕੇ ਲੜਕੇ ਨੇ ਇਸ ਦੀ ਸੂਚਨਾ ਦਿੱਤੀ ਤੇ ਪੁਲੀਸ ਕਰਮਚਾਰੀਆਂ ਦੇ ਕਥਿਤ ਦੁਰਵਿਹਾਰ ਬਾਰੇ ਵੀ ਦੱਸਿਆ। ਉਸ ਨੇ ਦੱਸਿਆ ਕਿ ਉਨ੍ਹਾਂ ਆਪਣੀ ਯੂਨੀਅਨ ਦੇ ਕੁੱਝ ਮੈਂਬਰਾਂ ਨੂੰ ਨਾਲ ਲੈ ਕੇ ਪੁਲੀਸ ਕਰਮਚਾਰੀਆਂ ਨੂੰ ਮੋਟਰਸਾਈਕਲ ਛੱਡਣ ਦੀ ਬੇਨਤੀ ਕੀਤੀ, ਪਰ ਪੁਲੀਸ ਕਰਮਚਾਰੀਆਂ ਨੇ ਕਥਿਤ ਤੌਰ ’ਤੇ ਉਨ੍ਹਾਂ ਨੂੰ ਗਾਲਾਂ ਆਦਿ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਬੁਰਾ ਵਰਤਾਓ ਕੀਤਾ ਤੇ ਇਸ ਉਪਰੰਤ ਉਨ੍ਹਾਂ ਨੂੰ ਗੱਡੀ ਵਿੱਚ ਬਿਠਾਕੇ 3-4 ਘੰਟੇ ਜ਼ਲੀਲ ਵੀ ਕੀਤਾ।
ਮਜ਼ਦੂਰ ਯੂਨੀਅਨ ਦੇ ਨੇਤਾ ਖੁਸ਼ੀਆ ਸਿੰਘ ਤੇ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਔਰਤਾਂ ਦਾ ਅਪਮਾਨ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਮੰਗ ਕੀਤੀ ਕਿ ਕਥਿਤ ਦੋਸ਼ੀ ਪੁਲੀਸ ਕਰਮਚਾਰੀਆਂ ’ਤੇ ਕੇਸ ਦਰਜ ਕੀਤਾ ਜਾਵੇ। ਪੁਲੀਸ ਵੱਲੋਂ ਭਰੋਸਾ ਦੇਣ ’ਤੇ ਧਰਨਾ ਚੁੱਕ ਲਿਆ ਗਿਆ।
ਸੀ.ਆਈ.ਏ. ਸਟਾਫ਼ ਦੇ ਇੰਚਾਰਜ ਜਸਪਾਲ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਕਿਸੇ ਵੀ ਕਰਮਚਾਰੀ ਨੇ ਕਿਸੇ ਵੀ ਔਰਤ ਨਾਲ ਕਿਸੇ ਕਿਸਮ ਦਾ ਦੁਰਵਿਵਹਾਰ ਨਹੀਂ ਕੀਤਾ ਹੈ।

Advertisement

Advertisement