ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਚੰਨੂ ਵਿੱਚ ਢਾਈ ਸਾਲ ਪਹਿਲਾਂ ਹੋਏ ਕਤਲ ਦਾ ਮੁਲਜ਼ਮ ਕਾਬੂ

07:29 AM Jul 06, 2023 IST

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ
ਪੁਲੀਸ ਨੇ ਪਿੰਡ ਚੰਨੂ ਵਿੱਚ ਢਾਈ ਸਾਲ ਪਹਿਲਾਂ ਹੋਏ ਕਤਲ ਦਾ ਮਾਮਲਾ ਸੁਲਝਾਉਂਦੇ ਹੋਏ ਇਕ ਮੁਲਜ਼ਮ ਜਗਦੀਸ਼ ਸਿੰਘ ਉਰਫ਼ ਦੀਸ਼ਾ ਵਾਸੀ ਚੰਨੂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ 9 ਨਵੰਬਰ 2020 ਨੂੰ ਪਿੰਡ ਚੰਨੂ ਦੇ ਇਕ ਖੇਤ ਵਿੱਚੋਂ ਗੋਰਾ ਸਿੰਘ ਦੀ ਲਾਸ਼ ਮਿਲੀ ਸੀ ਜਿਸ ਸਬੰਧੀ ਪੁਲੀਸ ਨੇ ਥਾਣਾ ਲੰਬੀ ਵਿੱਚ ਕੇਸ ਦਰਜ ਕਰ ਲਿਆ ਸੀ। ਪਰ ਇਸ ਤੋਂ ਬਾਅਦ ਇਹ ਮੁਕੱਦਮਾ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਅਤੇ ਮੁਲਜ਼ਮ ਦਾ ਕੋਈ ਅਤਾ-ਪਤਾ ਨਹੀਂ ਲੱਗਿਆ। ਹੁਣ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੰਭੀਰ ਅਪਰਾਧਾਂ ਕੇਸਾਂ ਦੀ ਪੜਤਾਲ ਕਰਦਿਆਂ ਇਸ ਮੁਕੱਦਮੇ ਦੇ ਮੁਲਜ਼ਮ ਜਗਦੀਸ਼ ਸਿੰਘ ਉਰਫ ਦੀਸ਼ਾ ਵਾਸੀ ਚੰਨੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐੱਸਪੀ (ਡੀ) ਰਮਨਦੀਪ ਸਿੰਘ ਭੁੱਲਰ ਅਨੁਸਾਰ ਮੁਲਜ਼ਮ ਜਗਦੀਸ਼ ਸਿੰਘ ਦੇ ਆਪਣੇ ਹੀ ਪਿੰਡ ਦੀ ਇਕ ਔਰਤ ਨਾਲ ਨਾਜਾਇਜ਼ ਸਬੰਧ ਸਨ ਅਤੇ ਉਸ ਔਰਤ ਦੇ ਪਤੀ ਨੂੰ ਕਤਲ ਕੇਸ ਵਿੱਚ ਫਸਾਉਣ ਖਾਤਰ ਗੋਰਾ ਸਿੰਘ ਦਾ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਜਗਦੀਸ਼ ਸਿੰਘ ਨੂੰ ਅੱਜ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਵਾਰਦਾਤ ਵਿੱਚ ਵਰਤੀ ਲੋਹੇ ਦੀ ਰਾਡ ਵੀ ਬਰਾਮਦ ਕਰ ਲਈ ਹੈ। ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Tags :
ਕਾਬੂਚੰਨੂਪਹਿਲਾਂਪਿੰਡਮੁਲਜ਼ਮਵਿੱਚ