ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਮਗੜ੍ਹੀਆ ਭਾਈਚਾਰੇ ਨੂੰ ਅਣਗੌਲਿਆ ਕਰਨ ਦੇ ਦੋਸ਼ ਲਾਏ

07:35 AM May 07, 2024 IST
ਸਭਾ ਵੱਲੋਂ ਸਨਮਾਨਿਤ ਸ਼ਖ਼ਸੀਅਤਾਂ।

ਫਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸ੍ਰੀ ਵਿਸ਼ਵਕਰਮਾ ਸਮਾਜ ਭਲਾਈ ਸਭਾ (ਰਜਿ) ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਜੁਗਨੂੰ ਪੈਲੇਸ ਸਰਹਿੰਦ ਵਿਖੇ ਮਨਾਇਆ ਗਿਆ। ਇਸ ਦੌਰਾਨ ਰਾਮਗੜ੍ਹੀਆਂ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ’ਤੇ ਵੀ ਚਰਚਾ ਕੀਤੀ ਗਈ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਬਿਆਨ ਦੀ ਨਿਖੇਧੀ ਕਰਦਿਆਂ ਮਤਾ ਪਾਸ ਕੀਤਾ ਗਿਆ। ਮੁੱਖ ਬੁਲਾਰੇ ਬਲਵਿੰਦਰ ਸਿੰਘ ਮੁਲਤਾਨੀ ਪ੍ਰਧਾਨ ਓਬੀਸੀ ਫੈਡਰੇਸ਼ਨ ਨੇ ਅੰਕੜਿਆਂ ਦੇ ਆਧਾਰ ’ਤੇ ਸਰਕਾਰਾਂ ਵੱਲੋਂ ਰਿਜ਼ਰਵੇਸ਼ਨ ਨਾ ਦਿੱਤੇ ਜਾਣ ਅਤੇ ਵਿਸ਼ਵਕਰਮਾ ਸਮਾਜ ਨੂੰ ਅਣਗੌਲਿਆ ਕਰਨ ਦੇ ਦੋਸ਼ ਲਾਏ। ਪ੍ਰਸਿੱਧ ਲੇਖਕ ਗੁਰਬਚਨ ਸਿੰਘ ਵਿਰਦੀ ਨੇ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਬਾਰੇ ਝਾਤ ਪਾਈ, ਜਦੋਂਕਿ ਚੇਅਰਮੈਨ ਹਰਜੀਤ ਸਿੰਘ ਤਰਖਾਣਮਾਜਰਾ ਨੇ ਆਪਣੀਆਂ ਹੱਕੀ ਮੰਗਾਂ ਬਾਰੇ ਗੱਲ ਕੀਤੀ।

Advertisement

Advertisement
Advertisement