ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ

07:18 AM Jun 19, 2024 IST

ਜਲੰਧਰ:

Advertisement

ਦਿਹਾਤੀ ਪੁਲੀਸ ਦੀ ਨੂਰਮਹਿਲ ਪੁਲੀਸ ਨੇ ਇੱਕ ਘਰ ਵਿੱਚੋਂ ਚੋਰੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਚੋਰੀ ਦਾ ਸਾਮਾਨ ਬਰਾਮਦ ਕੀਤਾ ਹੈ। ਇਸ ਸਬੰਧੀ ਡੀਐੱਸਪੀ ਕੁਲਵਿੰਦਰ ਸਿੰਘ ਵਿਰਕ ਅਤੇ ਐੱਸਐੱਚਓ ਨੂਰਮਹਿਲ ਇੰਸਪੈਕਟਰ ਵਰਿੰਦਰਪਾਲ ਨੇ ਦੱਸਿਆ ਕਿ ਐੱਸਆਈ ਅਮਰੀਕ ਲਾਲ ਸਮੇਤ ਪੁਲੀਸ ਪਾਰਟੀ ਤਲਵਣ ਚੌਕ ਮੌਜੂਦ ਸੀ ਕਿ ਗੁਰਮੀਤ ਸਿੰਘ ਵਾਸੀ ਪਿੰਡ ਕੋਟ ਬਾਦਲ ਖਾਂ ਨੇ ਉਨ੍ਹਾਂ ਕੋਲ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਮੁਲਾਜ਼ਮਾਂ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇੱਕ ਬੈਟਰਾ ਤੇ ਮੋਟਰਸਾਈਕਲ ਹੀਰੋ ਡੀਲਕਸ ਬਿਨਾਂ ਨੰਬਰੀ ਬਰਾਮਦ ਕੀਤਾ। ਮੁਲਜ਼ਮ ਦੀ ਪਛਾਣ ਕੁਲਦੀਪ ਕੁਮਾਰ ਮਾਣਕ ਵਾਸੀ ਰਾਮੇਵਾਲ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। - ਪੱਤਰ ਪ੍ਰੇਰਕ

Advertisement
Advertisement
Advertisement