ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਟੀਐੱਮ ਨਾਲ ਛੇੜ-ਛਾੜ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

09:09 AM Apr 12, 2024 IST

ਪੱਤਰ ਪ੍ਰੇਰਕ
ਜਲੰਧਰ, 11 ਅਪਰੈਲ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਏਟੀਐੱਮ ਨਾਲ ਛੇੜ-ਛਾੜ ਦੇ ਰਹੱਸਮਈ ਮਾਮਲੇ ਨੂੰ ਕੁਝ ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਕੈਸ਼ ਲੋਡਿੰਗ ਮਸ਼ੀਨ ਦੇ ਮਾਲਕ ਦੀਪਕ ਸ਼ਰਮਾ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਇੱਕ ਗਾਹਕ ਦਾ ਫੋਨ ਆਇਆ ਜਿਸ ਨੇ ਕਰੀਬ 4 ਵਜੇ ਹਿਟਾਚੀ ਏਟੀਐੱਮ ਤੋਂ ਨਕਦੀ ਕਢਵਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਿਹਾ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦੀਪਕ ਸ਼ਰਮਾ ਨੂੰ ਤਿੰਨ ਦਿਨ ਪਹਿਲਾਂ ਅਜਿਹੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਏਟੀਐੱਮ ਦੀ ਜਾਂਚ ਕਰਨ ’ਤੇ ਪੁਲੀਸ ਅਤੇ ਬੈਂਕ ਟੀਮ ਨੂੰ ਕੈਸ਼ ਡਿਸਪੈਂਸਰ ’ਤੇ ਪਲਾਸਟਿਕ ਦੀ ਸ਼ੀਟ ਮਿਲੀ। ਉਨ੍ਹਾਂ ਦੱਸਿਆ ਕਿ ਬਾਹਰ ਖੜ੍ਹੇ ਇੱਕ ਅਣਪਛਾਤੇ ਵਿਅਕਤੀ ਨੂੰ ਵੀ ਉਨ੍ਹਾਂ ਨੇ ਸ਼ੱਕੀ ਤੌਰ ’ਤੇ ਦੇਖਿਆ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਿਸ ਦੌਰਾਨ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਉਕਤ ਵਿਅਕਤੀ ਏਟੀਐੱਮ ਨਾਲ ਛੇੜ-ਛਾੜ ਦੀ ਕੋਸ਼ਿਸ਼ ਕਰਦਾ ਮਿਲਿਆ। ਇਸ ਵਿਰੁੱਧ ਥਾਣਾ ਡਿਵੀਜ਼ਨ 5 ਜਲੰਧਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਰਵੀ ਪਾਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement