For the best experience, open
https://m.punjabitribuneonline.com
on your mobile browser.
Advertisement

ਨਸ਼ੇ ਦੇ ਮਾਮਲੇ ਵਿੱਚ ਤਿੰਨ ਸਾਲ ਤੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ

08:24 AM Aug 25, 2024 IST
ਨਸ਼ੇ ਦੇ ਮਾਮਲੇ ਵਿੱਚ ਤਿੰਨ ਸਾਲ ਤੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 24 ਅਗਸਤ
ਪੀਓ ਸਟਾਫ ਫਤਹਿਗੜ੍ਹ ਸਾਹਿਬ ਨੇ ਤਿੰਨ ਸਾਲਾਂ ਤੋਂ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਭਗੌੜੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀਓ ਸਟਾਫ ਦੇ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਅਮਿਤ ਸ਼ਰਮਾ ਉਰਫ ਸ਼ਾਰਦਾ ਉਰਫ ਲਾਲੀ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਫਤਹਿਗੜ੍ਹ ਸਾਹਿਬ ਦੀ ਅਦਾਲਤ ਨੇ 17 ਮਈ 2021 ਨੂੰ ਭਗੌੜਾ ਕਰਾਰ ਦਿੱਤਾ ਸੀ। ਮੁਲਜ਼ਮ ਖ਼ਿਲਾਫ਼ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 5 ਅਤੇ ਜ਼ਿਲ੍ਹਾ ਮੁਹਾਲੀ ਵਿੱਚ 2 ਕੇਸ ਦਰਜ ਹਨ। ਉਨ੍ਹਾਂ ਆਖਿਆ ਕਿ ਭਗੌੜੇ ਮੁਲਜ਼ਮ ਨੂੰ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਦੀ ਪੁਲੀਸ ਪਾਰਟੀ ਨੇ ਕਾਬੂ ਕੀਤਾ ਹੈ। ਉਪਰੰਤ ਉਸ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਨੇ ਉਸ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ।

Advertisement

Advertisement
Advertisement
Author Image

sukhwinder singh

View all posts

Advertisement