ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਪਾ ਅਤੇ ਕਾਂਗਰਸ ’ਤੇ ਰਾਖਵੇਂਕਰਨ ਦੇ ਮੁੱਦੇ ਉਪਰ ਚੁੱਪ ਰਹਿਣ ਦਾ ਦੋਸ਼

07:14 AM Aug 25, 2024 IST

ਲਖਨਊ, 24 ਅਗਸਤ
ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਸਮਾਜਵਾਦੀ ਪਾਰਟੀ (ਸਪਾ) ਅਤੇ ਕਾਂਗਰਸ ’ਤੇ ਸੁਪਰੀਮ ਕੋਰਟ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ (ਐੱਸਸੀ-ਐੱਸਟੀ) ਲਈ ਰਾਖਵੇਂਕਰਨ ਬਾਰੇ ਦਿੱਤੇ ਗਏ ਫ਼ੈਸਲੇ ’ਤੇ ਚੁੱਪ ਰਹਿਣ ਦਾ ਦੋਸ਼ ਲਾਇਆ ਹੈ। ਸੁਪਰੀਮ ਕੋਰਟ ਨੇ ਐੱਸਸੀ ਤੇ ਐੱਸਟੀ ਰਾਖਵੇਂਕਰਨ ਦੇ ਅੰਦਰ ਵੀ ਰਾਖਵੇਂਕਰਨ ਨੂੰ ਸਹੀ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਸੋਚ ਰਾਖਵੇਂਕਰਨ ਵਿਰੋਧੀ ਹੈ। ਮਾਇਆਵਤੀ ਨੇ ਕਿਹਾ, ‘‘ਸਪਾ ਅਤੇ ਕਾਂਗਰਸ ਆਦਿ ਦੀ ਚਾਲ, ਅਕਸ ਅਤੇ ਚਿਹਰਾ ਹਮੇਸ਼ਾ ਐੱਸਸੀ-ਐੱਸਟੀ ਵਿਰੋਧੀ ਰਿਹਾ ਹੈ। ‘ਭਾਰਤ ਬੰਦ’ ਨੂੰ ਸਮਰਥਨ ਨਾ ਦੇਣਾ ਵੀ ਇਸ ਗੱਲ ਨੂੰ ਸਾਬਤ ਕਰਦਾ ਹੈ। ਵੈਸੇ ਵੀ ਰਾਖਵੇਂਕਰਨ ਸਬੰਧੀ ਉਨ੍ਹਾਂ ਦੇ ਬਿਆਨਾਂ ਤੋਂ ਇਹ ਸਪੱਸ਼ਟ ਨਹੀਂ ਹੁੰਦਾ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ। ਅਜਿਹਾ ਭੰਬਲਭੂਸਾ ਕਿਉਂ ਹੈ?’’ ਮਾਇਆਵਤੀ ਨੇ ਕਿਹਾ ਕਿ ਸਪਾ ਤੇ ਕਾਂਗਰਸ ਮਜਬੂਰੀ ਕਾਰਨ ਐੱਸਸੀ/ਐੱਸਟੀ ਰਾਖਵੇਂਕਰਨ ਦੇ ਸਮਰਥਨ ਵਿੱਚ ਬੋਲਦੇ ਹਨ ਪਰ ਐੱਸਟੀ/ਐੱਸਸੀ ਰਾਖਵਾਂਕਰਨ ਅਤੇ ਕਰੀਮੀ ਲੇਅਰ ਦੇ ਵਰਗੀਕਰਨ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਚੁੱਪ ਹਨ। ਬਸਪਾ ਆਗੂ ਨੇ ਕਿਹਾ ਕਿ ਉਨ੍ਹਾਂ ਦੀ ਚੁੱਪ ਉਨ੍ਹਾਂ ਦੀ ਰਾਖਵੇਂਕਰਨ ਵਿਰੋਧੀ ਸੋਚ ਦਰਸਾਉਂਦੀ ਹੈ ਅਤੇ ਅਜਿਹੀ ਸਥਿਤੀ ਵਿੱਚ ਚੌਕਸ ਰਹਿਣਾ ਚਾਹੀਦਾ ਹੈ। -ਪੀਟੀਆਈ

Advertisement

Advertisement