For the best experience, open
https://m.punjabitribuneonline.com
on your mobile browser.
Advertisement

ਦਸ ਸਾਲ ਤੋਂ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ

07:54 AM Jun 12, 2024 IST
ਦਸ ਸਾਲ ਤੋਂ ਲੋੜੀਂਦਾ ਮੁਲਜ਼ਮ ਗ੍ਰਿਫ਼ਤਾਰ
Advertisement

ਸਿਰਸਾ (ਨਿੱਜੀ ਪੱਤਰ ਪ੍ਰੇਰਕ) : ਪੁਲੀਸ ਦੇ ਸਪੈਸ਼ਲ ਸਟਾਫ਼ ਨੇ ਲੁੱਟ-ਖੋਹ ਦੇ ਇੱਕ ਮਾਮਲੇ ’ਚ ਪਿਛਲੇ 10 ਸਾਲਾਂ ਤੋਂ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ’ਤੇ ਫਤਿਹਾਬਾਦ ਤੇ ਹਿਸਾਰ ਥਾਣਿਆਂ ’ਚ ਵੀ ਇਨਾਮ ਰੱਖਿਆ ਹੋਇਆ ਸੀ। ਮੁਲਜ਼ਮ ਦਾ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਮਿਲਿਆ ਹੈ। ਏਐੱਸਪੀ ਦੀਪਤੀ ਗਰਗ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੰਜੈ ਪੁੱਤਰ ਦੇਵੀ ਲਾਲ ਵਾਸੀ ਪਿੰਡ ਫੂਲਕਾਂ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਹਿਮ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਸਪੈਸ਼ਲ ਸਟਾਫ਼ ਦੇ ਇੰਚਾਰਜ ਸਬ ਇੰਸਪੈਕਟਰ ਸੰਦੀਪ ਕੁਮਾਰ ਦੀ ਅਗਵਾਈ ’ਚ ਪੁਲੀਸ ਟੀਮ ਨੇ ਮੁਲਜ਼ਮ ਸੰਜੈ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ 12 ਅਕਤੂਬਰ 2014 ਨੂੰ ਸੰਜੈ ਅਤੇ ਉਸ ਦੇ ਸਾਥੀਆਂ ਨੇ ਨਾਥੂਸਰੀ ਚੌਪਾਟਾ ਥਾਣਾ ਖੇਤਰ ਦੇ ਪਿੰਡ ਗੁਸਾਈਆਣਾ ਵਿੱਚ ਇੱਕ ਪੈਟਰੋਲ ਪੰਪ ਦੇ ਸੇਲਜ਼ਮੈਨ ਤੋਂ ਬੰਦੂਕ ਦੀ ਨੋਕ ’ਤੇ 33,800 ਰੁਪਏ ਦੀ ਲੁੱਟ-ਖੋਹ ਕੀਤੀ ਸੀ।

Advertisement

Advertisement
Advertisement
Author Image

sukhwinder singh

View all posts

Advertisement