ਐੱਸਐੱਸਪੀ ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲਾ ਮੁਲਜ਼ਮ ਕਾਬੂ
08:57 AM Aug 05, 2023 IST
ਪੱਤਰ ਪ੍ਰੇਰਕ
ਬਠਿੰਡਾ, 4 ਅਗਸਤ
ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੀ ਗੁਪਤ ਸੂਚਨਾ ਦੇ ਆਧਾਰ ’ਤੇ ਪੁਲੀਸ ਵੱਲੋਂ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦੇ ਨਾਂ ’ਤੇ ਰਿਸ਼ਵਤ ਮੰਗਣ ਵਾਲ਼ੇ ਬਲਵਿੰਦਰ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਬਠਿੰਡਾ ਦੇ ਰਹਿਣ ਵਾਲ਼ੇ ਲਾਭ ਸਿੰਘ ਕੋਲੋਂ ਉਸ ਖ਼ਿਲਾਫ਼ ਚੱਲ ਰਹੀ ਜਾਂਚ ਵਿੱਚ ਮਦਦ ਕਰਨ ਬਦਲੇ ਪੰਜ ਲੱਖ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬਲਵਿੰਦਰ ਸਿੰਘ ਖ਼ਿਲਾਫ਼ ਥਾਣਾ ਕੋਤਵਾਲੀ ਬਠਿੰਡਾ ਵਿੱਚ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ।
Advertisement
Advertisement
Advertisement