ਫਰਜ਼ੀ ਡਿਗਰੀਆਂ ਬਣਾਉਣ ਵਾਲੇ ਮੁਲਜ਼ਮ ਪੁਲੀਸ ਰਿਮਾਂਡ ’ਤੇ
06:55 AM Oct 01, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 30 ਸਤੰਬਰ
ਕਮਿਸ਼ਨਰੇਟ ਪੁਲੀਸ ਨੇ ਅੰਤਰਰਾਜੀ ਫਰਜ਼ੀ ਡਿਗਰੀ ਬਣਾਉਣ ਵਾਲੇ ਦੋਵੇਂ ਮੁਲਜ਼ਮਾਂ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ। ਪੁਲੀਸ ਨੂੰ ਇਸ ਗਰੋਹ ਨਾਲ ਸਬੰਧਤ ਅਹਿਮ ਸੁਰਾਗ ਮਿਲੇ ਹਨ, ਜਿਸ ਦੇ ਆਧਾਰ ’ਤੇ ਜਲਦੀ ਹੀ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਕਮਿਸ਼ਨਰੇਟ ਪੁਲੀਸ ਦੇ ਸਦਰ ਥਾਣੇ ਦੇ ਜਲੰਧਰ ਹਾਈਟ ਸਬ ਪੋਸਟ ਦੇ ਇੰਚਾਰਜ ਵੱਲੋਂ ਅੰਤਰਰਾਜੀ ਜਾਅਲੀ ਡਿਗਰੀਆਂ ਤਿਆਰ ਕਰਨ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ। ਇਹ ਗਿਰੋਹ ਇੰਜਨੀਅਰਿੰਗ, ਮੈਡੀਕਲ, ਮੈਨੇਜਮੈਂਟ ਆਦਿ ਸਮੇਤ ਹੋਰ ਕਿਸਮ ਦੀਆਂ ਡਿਗਰੀਆਂ ਤਿਆਰ ਕਰ ਕੇ ਦਿੰਦਾ ਸੀ। ਉਨ੍ਹਾਂ ਦੇ ਖੁਲਾਸੇ ਤੋਂ ਬਾਅਦ ਉਨ੍ਹਾਂ ਦੇ ਮੋਬਾਈਲ ਫੋਨਾਂ ਦੇ ਕਾਲ ਡਿਟੇਲ ਦੀ ਜਾਂਚ ਕਰ ਕੇ ਪੂਰੇ ਦੇਸ਼ ’ਚ ਉਨ੍ਹਾਂ ਦੇ ਪੂਰੇ ਨੈੱਟਵਰਕ ਦੀ ਖੋਜ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿੱਦਿਅਕ ਅਦਾਰਿਆਂ ਨਾਲ ਜੁੜੇ ਲੋਕਾਂ ਦੇ ਨਾਂ ਵੀ ਸਾਹਮਣੇ ਆ ਰਹੇ ਹਨ।
Advertisement
Advertisement
Advertisement