ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ ਜਸਟਿਸ ਵੱਲੋਂ ਵਕੀਲਾਂ ਨੂੰ ਚਿਤਾਵਨੀ
07:54 AM Mar 28, 2024 IST
Advertisement
ਨਵੀਂ ਦਿੱਲੀ, 27 ਮਾਰਚ
ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਨੇ ਅੱਜ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਦਾਲਤੀ ਕੰਪਲੈਕਸ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਵਕੀਲਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਦੇ ‘ਗੰਭੀਰ’ ਨਿਕਲ ਸਕਦੇ ਹਨ। ਜਸਟਿਸ ਮਨਮੋਹਨ ਨੇ ਕਿਹਾ, ‘‘ਅਦਾਲਤ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਅਦਾਲਤਾਂ ਨੂੰ ਰੋਕਿਆ ਨਹੀਂ ਜਾ ਸਕਦਾ। ਅਸੀਂ ਕਿਸੇ ਦਾ ਅਦਾਲਤ ਜਾਣ ਦਾ ਹੱਕ ਨਹੀਂ ਖੋਹ ਸਕਦੇ।’’ ਉਨ੍ਹਾਂ ਕਿਹਾ, ‘‘ਜੇ ਕੋਈ ਅਜਿਹਾ ਕਰਦਾ ਹੈ ਤਾਂ ਉਹ ਇਸ ਨੂੰ ਆਪਣੇ ਜੋਖਮ ’ਤੇ ਕਰੇ।’’ ਇਸ ਮੁੱਦੇ ਦਾ ਜ਼ਿਕਰ ਐਕਟਿੰਗ ਚੀਫ਼ ਜਸਟਿਸ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੀ ਬੈਂਚ ਅੱਗੇ ਐਡਵੋਕੇਟ ਵੈਭਵ ਸਿੰਘ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਅਦਾਲਤੀ ਕੰਪਲੈਕਸ ਦੀ ਵਰਤੋਂ ਸਿਆਸੀ ਮੰਤਵਾਂ ਲਈ ਨਹੀਂ ਕੀਤੀ ਜਾ ਸਕਦੀ। -ਪੀਟੀਆਈ
Advertisement
Advertisement
Advertisement