ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨੇ ਯੂਐੱਨ ਜਨਰਲ ਅਸੈਂਬਲੀ ’ਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਿਆ
11:34 PM Sep 22, 2023 IST
ਸੰਯੁਕਤ ਰਾਸ਼ਟਰ, 22 ਸਤੰਬਰ
ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕਾਕੜ ਨੇ ਅੱਜ ਇੱਥੇ ਯੂਐੱਨ ਜਨਰਲ ਅਸੈਂਬਲੀ ਵਿੱਚ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਦਰਮਿਆਨ ਸ਼ਾਂਤੀ ਦੀ ਕੁੰਜੀ ਕਸ਼ਮੀਰ ਹੈ। ਮੀਟਿੰਗਾਂ ਦੇ ਏਜੰਡ ਅਤੇ ਚਰਚਾ ਦੇ ਵਿਸ਼ੇ ਦੀ ਪ੍ਰਵਾਹ ਕੀਤੇ ਬਿਨਾਂ ਪਾਕਿਸਤਾਨ ਲਗਾਤਾਰ ਸੰਯੁਕਤ ਰਾਸ਼ਟਰ ਦੇ ਵੱਖ ਵੱਖ ਪਲੈਟਫਾਰਮਾਂ ’ਤੇ ਜੰਮੂ ਕਸ਼ਮੀਰ ਦਾ ਮੁੱਦਾ ਚੁੱਕਦਾ ਹੈ। -ਪੀਟੀਆਈ
Advertisement
Advertisement
Advertisement