ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ ਈਡੀ: ਹਰਜੋਤ ਬੈਂਸ

08:33 AM Jun 22, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 21 ਜੂਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋ ਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲੀ ਰਾਹਤ ਲਈ ਸ਼ੁਕਰਾਨੇ ਦੀ ਅਰਦਾਸ ਕੀਤੀ। ਹਾਲਾਂਕਿ ਹਾਈ ਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ’ਤੇ ਰੋਕ ਲਾ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬੈਂਸ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਦਾ ਫ਼ੈਸਲਾ ਉਨ੍ਹਾਂ ਪੜ੍ਹਿਆ ਹੈ ਜਿਸ ਵਿੱਚ ਈਡੀ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰਨ ਬਾਰੇ ਸੰਕੇਤ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਤਾਂ ਬਣ ਗਏ ਹਨ ਪਰ ਉਨ੍ਹਾਂ ਨੂੰ ਅੱਜ ਵੀ ਅਰਵਿੰਦ ਕੇਜਰੀਵਾਲ ਤੋ ਖਤਰਾ ਹੈ। ਬੈਂਸ ਨੇ ਕਿਹਾ ਕਿ 10-11 ਸਾਲ ਪੁਰਾਣੀ ਆਮ ਆਦਮੀ ਪਾਰਟੀ ਸਭ ਤੋ ਤੇਜ਼ੀ ਨਾਲ ਬਣਨ ਵਾਲੀ ਕੌਮੀ ਪਾਰਟੀ ਹੈ। ਇਸ ਮੌਕੇ ਡਾ. ਸੰਜੀਵ ਗੌਤਮ, ਕਮਿੱਕਰ ਸਿੰਘ ਡਾਢੀ ਮਾਰਕੀਟ ਕਮੇਟੀ ਚੇਅਰਮੈਨ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੌਂਸਲ ਤੇ ਹੋਰ ਹਾਜ਼ਰ ਸਨ।

Advertisement

Advertisement