ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜ ਸਪਾਅ ਸੈਂਟਰਾਂ ਖ਼ਿਲਾਫ਼ ਕਾਰਵਾਈ

07:20 AM Sep 17, 2024 IST

ਹਰਜੀਤ ਸਿੰਘ
ਜ਼ੀਰਕਪੁਰ, 16 ਸਤੰਬਰ
ਪੁਲੀਸ ਨੇ ਮਸਾਜ਼ ਪਾਰਲਰਾਂ ਦੀ ਆੜ ਹੇਠ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਸਪਾਅ ਸੈਂਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਪੰਜ ਸੈਂਟਰਾਂ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਸਾਰੇ ਸੈਂਟਰ ਵੀਆਈਪੀ ਰੋਡ ’ਤੇ ਸਥਿਤ ਚੰਡੀਗੜ੍ਹ ਸਿਟੀ ਸੈਂਟਰ (ਟ੍ਰਿਪਲ ਸੀ) ਵਿੱਚ ਚਲ ਰਹੇ ਸਨ। ਪੁਲੀਸ ਦੀ ਇਸ ਕਾਰਵਾਈ ਤੋਂ ਬਾਅਦ ਸ਼ਹਿਰ ਵਿੱਚ ਚੱਲ ਰਹੇ ਹੋਰ ਸਪਾਅ ਸੈਂਟਰ ਬੰਦ ਕਰ ਕੇ ਮਾਲਕ ਫ਼ਰਾਰ ਹੋ ਗਏ।
ਡੀਐੱਸਪੀ ਜਸਪਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਕੁਝ ਸਪਾਅ ਸੈਂਟਰ ਦੇ ਮਾਲਕਾਂ ਵੱਲੋਂ ਮਸਾਜ਼ ਥੈਰੇਪੀ ਦੇਣ ਦੀ ਆੜ ਹੇਠ ਕੁੜੀਆਂ ਰੱਖੀ ਹੋਈਆਂ ਹਨ ਜਿਨ੍ਹਾਂ ਤੋਂ ਦੇਹ ਵਪਾਰ ਦਾ ਧੰਦਾ ਕਰਵਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਸੂਚਨਾ ਮਿਲਣ ’ਤੇ ਪੁਲੀਸ ਨੇ ਵੀਆਈਪੀ ਰੋਡ ’ਤੇ ਸਥਿਤ ਚੰਡੀਗੜ੍ਹ ਸਿਟੀ ਸੈਂਟਰ ਵਿੱਚ ਛਾਪਾ ਮਾਰਿਆ ਜਿਥੋਂ ਪੰਜ ਸਪਾਅ ਸੈਂਟਰਾਂ ਦੇ ਮਾਲਕ ਸੈਂਟਰ ਬੰਦ ਕਰ ਕੇ ਫ਼ਰਾਰ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਨੇਚਰ ਟੱਚ ਸਪਾਅ ਸੈਂਟਰ, ਬੁੱਧਾ ਥਾਈ ਸਪਾਅ, ਮਾਰੀਆ ਸਪਾਅ, ਓਰਚਿਡ ਸਪਾਅ ਅਤੇ ਇਨਫਿਨਿਟੀ ਸਪਾਅ ਸੈਂਟਰ ਦੇ ਮਾਲਕ ਖ਼ਿਲਾਫ਼ ਕੇਸ ਦਰਜ ਕਰ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਡੀਐੱਸਪੀ ਨੇ ਕਿਹਾ ਕਿ ਸ਼ਹਿਰ ਵਿੱਚ ਕੋਈ ਵੀ ਗ਼ੈਰ-ਕਾਨੂੰਨੀ ਧੰਦਾ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਲੰਘੇ ਲੰਮੇ ਸਮੇਂ ਤੋਂ ਸ਼ਿਕਾਇਤਾਂ ਆ ਰਹੀਆਂ ਸਨ ਕਿ ਮਸਾਜ਼ ਪਾਰਲਰਾਂ ਦੀ ਆੜ ਹੇਠ ਕੁੜੀਆਂ ਤੋਂ ਦੇਹ ਵਪਾਰ ਦਾ ਧੰਦਾ ਕਰਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਜਦੋਂ ਦੇ ਜ਼ਿਲ੍ਹਾ ਮੁਹਾਲੀ ਦੇ ਨਵੇਂ ਐੱਸਐੱਸਪੀ ਦੀਪਕ ਪਾਰਿਕ ਨੇ ਅਹੁਦਾ ਸੰਭਾਲਿਆ ਹੈ, ਉਸੇ ਦਿਨ ਤੋਂ ਬਾਅਦ ਤੋਂ ਜ਼ਿਲ੍ਹਾ ਮੁਹਾਲੀ ਪੁਲੀਸ ਕਾਫ਼ੀ ਚੌਕਸ ਹੋ ਗਈ ਹੈ।

Advertisement

Advertisement