ਵਜ਼ੀਫਾ ਵੰਡ ’ਚ ਘਪਲੇ ਦੇ ਦੋਸ਼ ਹੇਠ ਚਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ
07:38 AM Nov 28, 2024 IST
ਨਵੀਂ ਦਿੱਲੀ:
Advertisement
ਦਿੱਲੀ ਨਗਰ ਨਿਗਮ (ਐੱਮਸੀਡੀ) ਨੇ ਸਾਲ 2012-13 ਵਿੱਚ ਐੱਸਸੀ/ਐੱਸਟੀ ਅਤੇ ਓਬੀਸੀ ਵਿਦਿਆਰਥੀਆਂ ਲਈ ਵਜ਼ੀਫੇ ਵੰਡਣ ਵਿੱਚ ਕਥਿਤ ਬੇਨਿਯਮੀਆਂ ਕਰਨ ’ਤੇ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਨੂੰ ਹਟਾ ਦਿੱਤਾ ਹੈ ਅਤੇ ਦੋ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇੱਕ ਅਧਿਕਾਰਤ ਬਿਆਨ ਦੇ ਅਨੁਸਾਰ ਨਗਰ ਨਿਗਮ ਨੇ ਵਿਭਾਗ ਦੇ ਦੋ ਕਰਮਚਾਰੀਆਂ ਵਿਰੁੱਧ ਵੀ ਕਾਰਵਾਈ ਕੀਤੀ ਹੈ। ਇਸ ਤੋਂ ਇਲਾਵਾ, ਇਕ ਅਧਿਕਾਰੀ ਨੂੰ ਡਿਮੋਟ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਐੱਮਸੀਡੀ ਦੇ ਸੈਂਟਰਲ ਜ਼ੋਨ ਨਾਲ ਸਬੰਧਤ ਹੈ, ਜਿੱਥੇ ਇੱਕ ਜਾਂਚ ਵਿੱਚ ਪਾਇਆ ਗਿਆ ਕਿ ਇੱਕ ਸਕੂਲ ਇੰਸਪੈਕਟਰ ਅਤੇ ਇੱਕ ਪ੍ਰਿੰਸੀਪਲ ਨੇ ਜਾਅਲੀ ਪਛਾਣ ਦੀ ਵਰਤੋਂ ਕਰਕੇ, ਵੱਖ-ਵੱਖ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਕੇ ਵਜ਼ੀਫੇ ਸਬੰਧੀ ਫੰਡਾਂ ’ਚ ਘਪਲਾ ਕੀਤਾ ਹੈ, ਜਿਸ ਨਾਲ ਨਿਗਮ ਨੂੰ ਵਿੱਤੀ ਨੁਕਸਾਨ ਹੋਇਆ ਹੈ। -ਪੀਟੀਆਈ
Advertisement
Advertisement