ਗੈਰ-ਕਾਨੂੰਨੀ ਏਜੰਟਾਂ ਖ਼ਿਲਾਫ਼ ਕਾਰਵਾਈ ਜ਼ਰੂਰੀ: ਸਾਹਨੀ
08:56 AM Oct 15, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਕਤੂਬਰ
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਹਾਲ ਹੀ ਵਿੱਚ ਕੀਤੀ ਗਈ ਫੈਸਲਾਕੁਨ ਕਾਰਵਾਈ ਲਈ ਪੰਜਾਬ ਪੁਲੀਸ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਜਾਅਲੀ ਟਰੈਵਲ ਏਜੰਟ ਭੋਲੇ-ਭਾਲੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਠੱਗਦੇ ਹਨ, ਪਰ ਉਨ੍ਹਾਂ ਨੂੰ ਰੂਸ, ਲੀਬੀਆ, ਯੂਨਾਨ ਆਦਿ ਦੇਸ਼ਾਂ ਵਿੱਚ ਅੱਧ-ਵਿਚਾਲੇ ਹੀ ਛੱਡ ਦਿੰਦੇ ਹਨ। ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਗੈਰ-ਕਾਨੂੰਨੀ ਤੌਰ ’ਤੇ ਵਿਦੇਸ਼ੀ ਰੁਜ਼ਗਾਰ ਦੇ ਮੌਕਿਆਂ ਦੀ ਮਸ਼ਹੂਰੀ ਕਰਨ ਬਦਲੇ ਹੁਣ ਤੱਕ 43 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜੋ ਮਨੁੱਖੀ ਤਸਕਰੀ ਵਿਰੁੱਧ ਚੱਲ ਰਹੀ ਜੰਗ ਵਿੱਚ ਇੱਕ ਅਹਿਮ ਕਦਮ ਹੈ। ਡਾ. ਸਾਹਨੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਗੈਰ-ਕਾਨੂੰਨੀ ਏਜੰਟਾਂ ਵਿਰੁੱਧ ਕਾਰਵਾਈ ਦੀ ਵਕਾਲਤ ਕਰ ਰਹੇ ਹਨ।
Advertisement
Advertisement
Advertisement