ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ, ਦੁਕਾਨਦਾਰਾਂ ਵੱਲੋਂ ਹੰਗਾਮਾ

08:42 AM Jan 24, 2024 IST
ਨਿਗਮ ਦੀ ਕਾਰਵਾਈ ਖ਼ਿਲਾਫ਼ ਇਕੱਠੇ ਹੋਏ ਸੈਕਟਰ 41 ਦੀ ਕ੍ਰਿਸ਼ਨਾ ਮਾਰਕੀਟ ਦੇ ਦੁਕਾਨਦਾਰ।

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 23 ਜਨਵਰੀ
ਚੰਡੀਗੜ੍ਹ ਨਗਰ ਨਿਗਮ ਦੇ ਐਨਫੋਰਸਮੈਂਟ ਵਿੰਗ ਦੀ ਟੀਮ ਨੇ ਸੈਕਟਰ 41 ਸਥਿਤ ਕ੍ਰਿਸ਼ਨਾ ਮਾਰਕੀਟ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਦੌਰਾਨ ਹੰਗਾਮਾ ਹੋ ਗਿਆ। ਅੱਜ ਸਵੇਰੇ ਜਿਵੇਂ ਹੀ ਨਗਰ ਨਿਗਮ ਦੀ ਟੀਮ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਸਾਹਮਣੇ ਜਨਤਕ ਥਾਂ ’ਤੇ ਕੀਤੇ ਗਏ ਕਬਜ਼ੇ ਹਟਾਉਣ ਲਈ ਪੁੱਜੀ ਤਾਂ ਮਾਰਕੀਟ ਦੇ ਦੁਕਾਨਦਾਰਾਂ ਨੂੰ ਭਾਜੜਾ ਪੈ ਗਈਆਂ। ਮਾਰਕੀਟ ਦੇ ਦੁਕਾਨਦਾਰਾਂ ਨੇ ਇਸ ਕਾਰਵਾਈ ਦਾ ਵਿਰੋਧ ਕਰਦਿਆਂ ਨਗਰ ਨਿਗਮ ਦੀ ਟੀਮ ’ਤੇ ਉਨ੍ਹਾਂ ਨਾਲ ਕੁੱਟਮਾਰ ਅਤੇ ਧੱਕਾ-ਮੁੱਕੀ ਕਰਨ ਸਮੇਤ ਬਦਤਮੀਜ਼ੀ ਨਾਲ ਪੇਸ਼ ਆਉਣ ਦਾ ਦੋਸ਼ ਲਗਾਇਆ। ਨਗਰ ਨਿਗਮ ਦੀ ਟੀਮ ਨੇ ਇਥੇ ਕੀਤੀ ਗਈ ਕਾਰਵਾਈ ਦੌਰਾਨ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਅੱਗੇ ਜਨਤਕ ਥਾਵਾਂ ਅਤੇ ਦੁਕਾਨਾਂ ਦੀਆਂ ਬਾਹਰਲੀਆਂ ਕੰਧਾਂ ’ਤੇ ਕੀਤੇ ਕਬਜ਼ਿਆਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ। ਨਿਗਮ ਦੀ ਇਸ ਕਾਰਵਾਈ ਨੂੰ ਲੈ ਕੇ ਬਾਜ਼ਾਰ ਦੇ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਨਿਗਮ ਦੀ ਕਾਰਵਾਈ ਦਾ ਜ਼ੋਰਦਾਰ ਵਿਰੋਧ ਕੀਤਾ। ਜਾਣਕਾਰੀ ਮੁਤਾਬਕ, ਅੱਜ ਨਿਗਮ ਦੇ ਐਨਫੋਰਸਮੈਂਟ ਵਿੰਗ ਦੀ ਟੀਮ ਆਪਣੀ ਪੂਰੀ ਫੋਰਸ ਨਾਲ ਇੱਥੋਂ ਦੀ ਮਾਰਕੀਟ ਵਿੱਚ ਪਹੁੰਚੀ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬਾਜ਼ਾਰ ਦੇ ਦੁਕਾਨਦਾਰਾਂ ਅਤੇ ਨਿਗਮ ਦੀ ਟੀਮ ਵਿਚਾਲੇ ਪੈਦਾ ਹੋਏ ਕਾਟੋ-ਕਲੇਸ਼ ਦੌਰਾਨ ਕਾਫੀ ਹੰਗਾਮਾ ਹੋ ਗਿਆ। ਦੁਕਾਨਦਾਰਾਂ ਨੇ ਨਿਗਮ ਟੀਮ ਦੇ ਇਕ ਅਧਿਕਾਰੀ ’ਤੇ ਕੁੱਟਮਾਰ ਦਾ ਵੀ ਦੋਸ਼ ਲਗਾਇਆ ਜਿਸ ਤੋਂ ਬਾਅਦ ਕੁਝ ਦੇਰ ਵਿਚ ਹੀ ਸੈਂਕੜੇ ਦੁਕਾਨਦਾਰ ਇਕੱਠੇ ਹੋ ਗਏ। ਨਿਗਮ ਦੀ ਕਾਰਵਾਈ ਦੇ ਵਿਰੋਧ ਵਿੱਚ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਦੂਜੇ ਪਾਸੇ ਨਿਗਮ ਦੇ ਐਨਫੋਰਸਮੈਂਟ ਵਿੰਗ ਦੇ ਅਧਿਕਾਰੀ ਨੇ ਦੱਸਿਆ ਕਿ ਮਾਰਕੀਟ ਵਿੱਚ ਨਾਜਾਇਜ਼ ਕਬਜ਼ਿਆਂ ਸਬੰਧੀ ਅਸਟੇਟ ਦਫ਼ਤਰ ਵੱਲੋਂ ਨੋਟਿਸ ਭੇਜੇ ਗਏ ਸਨ। ਉਨ੍ਹਾਂ ਮਾਰਕੀਟ ਦੇ ਦੁਕਾਨਦਾਰਾਂ ਵੱਲੋਂ ਨਿਗਮ ਟੀਮ ’ਤੇ ਕੁੱਟਮਾਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਅਜਿਹਾ ਕੁਝ ਨਹੀਂ ਹੋਇਆ।

Advertisement

Advertisement