For the best experience, open
https://m.punjabitribuneonline.com
on your mobile browser.
Advertisement

ਕੁਲਵਿੰਦਰ ਕੌਰ ਦੀ ਥਾਂ ਕੰਗਨਾ ਖ਼ਿਲਾਫ਼ ਹੋਵੇ ਕਾਰਵਾਈ: ਉਗਰਾਹਾਂ

08:04 AM Jun 11, 2024 IST
ਕੁਲਵਿੰਦਰ ਕੌਰ ਦੀ ਥਾਂ ਕੰਗਨਾ ਖ਼ਿਲਾਫ਼ ਹੋਵੇ ਕਾਰਵਾਈ  ਉਗਰਾਹਾਂ
Advertisement

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 10 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਹਾਲ ਹੀ ਵਿੱਚ ਕੰਗਨਾ ਰਣੌਤ ਅਤੇ ਸੀਆਈਐਸਐਫ ਜਵਾਨ ਕੁਲਵਿੰਦਰ ਕੌਰ ਵਿਚਕਾਰ ਪੈਦਾ ਹੋਏ ਵਿਵਾਦ ਉੱਤੇ ਕਿਹਾ ਕਿ ਕੰਗਨਾ ਰਣੌਤ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੁਲਵਿੰਦਰ ਕੌਰ ਨੂੰ ਇਸ ਕੇਸ ਵਿਚੋਂ ਬਾਹਰ ਕੱਢਣ ਦੀ ਵਕਾਲਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਗਰਾਹਾਂ ਨੇ ਕਿਹਾ ਕਿ ਕੰਗਨਾ ਕਿਸਾਨ ਅੰਦੋਲਨ ਦੌਰਾਨ ਵੀ ਕਿਸਾਨ ਬੀਬੀਆਂ ਅਤੇ ਕਿਸਾਨ ਭਰਾਵਾਂ ਖ਼ਿਲਾਫ਼ ਗਲਤ ਸ਼ਬਦਾਵਲੀ ਦੀ ਵਰਤੋਂ ਕਰਦੀ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੰਗਨਾ ਨੇ ਜਾਣਬੁਝ ਕੇ ਕੁਲਵਿੰਦਰ ਕੌਰ ਨੂੰ ਖਾਲਿਸਤਾਨੀ ਕਹਿ ਕੇ ਉਕਸਾਇਆ ਸੀ ਜਿਸ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਇਹ ਕਦਮ ਪੁੱਟਣ ਲਈ ਮਜਬੂਰ ਹੋਣਾ ਪਿਆ।

Advertisement

Advertisement
Author Image

joginder kumar

View all posts

Advertisement
Advertisement
×