ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਈ-ਸਿਗਰਟ ਵੇਚਣ ਵਾਲਿਆਂ ਵਿਰੁੱਧ ਕਾਰਵਾਈ

06:27 AM Oct 10, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਅਕਤੂਬਰ
ਯੂਟੀ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੁਲੀਸ, ਕਰ ਤੇ ਆਬਕਾਰੀ ਵਿਭਾਗ ਨੇ ਸ਼ਹਿਰ ਵਿੱਚ ਵੱਖ-ਵੱਖ ਬੀੜੀ ਸਿਗਰਟ ਦਾ ਕਾਰੋਬਾਰ ਕਰਨ ਵਾਲਿਆਂ ’ਤੇ ਛਾਪੇ ਮਾਰੇ। ਇਸ ਦੌਰਾਨ ਸ਼ਹਿਰ ਵਿੱਚ ਖੁੱਲ੍ਹੀ ਸਿਗਰਟ ਵੇਚਣ ਵਾਲੇ ਅਤੇ ਇਲੈਕਟ੍ਰਿਕ ਸਿਗਰਟ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ। ਯੂਟੀ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸੈਕਟਰ-18 ਵਿੱਚ ਇੱਕ ਦੁਕਾਨ ਤੋਂ ਭਾਰੀ ਮਾਤਰਾ ਵਿੱਚ ਇਲੈਕਟ੍ਰਿਕ ਸਿਗਰਟ ਬਰਾਮਦ ਕੀਤੀ ਗਈ। ਪ੍ਰਸ਼ਾਸਨ ਨੇ ਇਸ ਮਾਮਲੇ ਸਬੰਧੀ ਥਾਣਾ ਸੈਕਟਰ-19 ਦੀ ਪੁਲੀਸ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਯੂਟੀ ਪ੍ਰਸ਼ਾਸਨ ਨੇ ਸੈਕਟਰ-18 ਵਿੱਚ ਸਥਿਤ ਦੁਕਾਨ ਵਿੱਚ ਖੁੱਲ੍ਹੀਆ ਸਿਗਰਟਾਂ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਜੁਰਮਾਨੇ ਲਗਾਏ ਗਏ।

Advertisement

Advertisement