For the best experience, open
https://m.punjabitribuneonline.com
on your mobile browser.
Advertisement

ਅਣ-ਅਧਿਕਾਰਤ ਆਈਲੈਟਸ ਤੇ ਇਮੀਗ੍ਰੇਸ਼ਨ ਕੇਂਦਰਾਂ ਖ਼ਿਲਾਫ਼ ਕਾਰਵਾਈ

06:52 AM Jul 10, 2023 IST
ਅਣ ਅਧਿਕਾਰਤ ਆਈਲੈਟਸ ਤੇ ਇਮੀਗ੍ਰੇਸ਼ਨ ਕੇਂਦਰਾਂ ਖ਼ਿਲਾਫ਼ ਕਾਰਵਾਈ
ਆਈਲੈਟਸ ਕੇਂਦਰ ਦੀ ਜਾਂਚ ਕਰਦੀ ਹੋਈ ਟੀਮ।
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 9 ਜੁਲਾਈ
ਸੂਬੇ ਭਰ ਵਿੱਚ ਚਲਦੇ ਅਣ-ਅਧਿਕਾਰਤ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਖ਼ਿਲਾਫ਼ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਸੂਬਾ ਸਰਕਾਰ ਦੇ ਹੁਕਮਾਂ ਮੁਤਾਬਕ ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਬਣਾਈ ਟੀਮ ਨੇ ਸਬ-ਡਿਵੀਜ਼ਨ ਲਹਿਰਾਗਾਗਾ ਵਿੱਚ ਚੱਲ ਰਹੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦੀ ਅੱਜ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਟੀਮ ਵਿਚ ਸ਼ਾਮਲ ਨਾਇਬ-ਤਹਿਸੀਲਦਾਰ ਅਮਰਿੰਦਰ ਸਿੰਘ, ਨਗਰ ਕੌਂਸਲ ਲਹਿਰਾਗਾਗਾ ਦੇ ਕਾਰਜਸਾਧਕ ਅਫ਼ਸਰ ਮੁਕੇਸ਼ ਸਿੰਗਲਾ, ਸਦਰ ਥਾਣਾ ਮੁਖੀ ਮਨਪ੍ਰੀਤ ਸਿੰਘ ਤੇ ਪੰਚਾਇਤ ਅਫ਼ਸਰ ਗੁਰਦੀਪ ਸਿੰਘ ਨੇ ਸ਼ਹਿਰ ਅਤੇ ਪਿੰਡਾਂ ਵਿੱਚ ਚੱਲ ਰਹੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਵਿੱਚ ਪਹੁੰਚ ਕੇ ਕਾਗਜ਼ਾਤ ਚੈੱਕ ਕੀਤੇ ਅਤੇ ਅਧੂਰੇ ਕਾਗਜ਼ਾਤ ਵਾਲੇ ਸੈਂਟਰਾਂ ਨੂੰ ਬੰਦ ਕਰਵਾਇਆ। ਇਸ ਬਾਰੇ ਅਜੇ ਤਕ ਟੀਮ ਨੇ ਕੋਈ ਖੁਲਾਸਾ ਨਹੀਂ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਲਹਿਰਾਗਾਗਾ ਸੂਬਾ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠ ਅੱਜ ਅਚਾਨਕ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਆਇਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਦਾ ਦੌਰਾ ਕੀਤਾ ਗਿਆ। ਜਿਹੜੇ ਸੈਂਟਰਾਂ ਵਿਚ ਕਮੀਆਂ ਪਾਈਆਂ ਗਈਆਂ ਹਨ ਉਨ੍ਹਾਂ ਨੂੰ ਬੰਦ ਕਰਵਾਇਆ ਗਿਆ ਹੈ ਤਾਂ ਜੋ ਲੋਕਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਖਿਲਵਾੜ ਨਾ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ ਕਿ ਸ਼ਹਿਰਾਂ ਅਤੇ ਕਸਬਿਆਂ ਵਿਚ ਅਣ-ਅਧਿਕਾਰਤ ਚੱਲ ਰਹੇ ਸੈਂਟਰਾਂ ਨੂੰ ਬੰਦ ਕਰਵਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਵੀ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।

Advertisement

Advertisement
Tags :
Author Image

Advertisement
Advertisement
×