ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੁਧਿਆਣਾ ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਖ਼ਿਲਾਫ਼ ਕਾਰਵਾਈ

08:07 AM Mar 29, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਮਾਰਚ
ਸੰਗਰੂਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ਤੋਂ ਬਾਅਦ ਪੰਜਾਬ ਪੁਲੀਸ ਨੇ ਨਾਜਾਇਜ਼ ਸ਼ਰਾਬ ਬਣਾਉਣ ਅਤੇ ਵੇਚਣ ਵਾਲਿਆਂ ਦੇ ਖਿਲਾਫ਼ ਕਾਰਵਾਈ ਨੂੰ ਤੇਜ਼ ਕਰ ਦਿੱਤਾ ਹੈ। ਇਸੇ ਲੜੀ ਤਹਿਤ ਲੁਧਿਆਣਾ ਪੁਲੀਸ ਨੇ ਐਕਸਾਈਜ਼ ਵਿਭਾਗ ਨਾਲ ਮਿਲ ਕੇ ਸਾਂਝੇ ਰੂਪ ’ਚ ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ’ਤੇ ਛਾਪਾ ਮਾਰ ਕੇ 28 ਹਜ਼ਾਰ ਲਿਟਰ ਲਾਹਣ ਬਰਾਮਦ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਪਹਿਲਾਂ ਹੀ ਉਥੋਂ ਨਿਕਲਣ ’ਚ ਕਾਮਯਾਬ ਹੋ ਗਏ। ਪੁਲੀਸ ਨੇ ਲਾਹਣ ਦੇ ਨਾਲ-ਨਾਲ ਤਰਪਾਲ, ਡਰੰਮ, ਪਤੀਲੇ ਅਤੇ ਹੋਰ ਸਾਮਾਨ ਬਰਾਮਦ ਕੀਤਾ। ਥਾਣਾ ਲਾਡੋਵਾਲ ਪੁਲੀਸ ਨੇ ਇਸ ਮਾਮਲੇ ’ਚ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਏਡੀਸੀਪੀ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਸਤਲੁਜ ਦਰਿਆ ਕਿਨਾਰੇ ਪਿੰਡ ਮਜਾਰਾ ਕਲਾਂ ’ਚ ਨਾਜਾਇਜ਼ ਸ਼ਰਾਬ ਬਣਾਉਣ ਦਾ ਧੰਦਾ ਚੱਲ ਰਿਹਾ ਸੀ, ਜਿਸ ਬਾਰੇ ਪੁਲੀਸ ਨੂੰ ਸੂਚਨਾ ਮਿਲੀ ਸੀ। ਲੁਧਿਆਣਾ ਪੁਲੀਸ ਨੇ ਐਕਸਾਈਜ਼ ਵਿਭਾਗ ਦੇ ਨਾਲ ਮਿਲ ਕੇ ਉਥੇ ਅੱਜ ਸਵੇਰੇ ਛਾਪਾ ਮਾਰਿਆ, ਜਿੱਥੋਂ 28 ਹਜ਼ਾਰ ਲਿਟਰ ਲਾਹਣ ਬਰਾਮਦ ਕੀਤੀ ਗਈ। ਪੁਲੀਸ ਟੀਮ ਦੇ ਨਾਲ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਹਰਦੀਪ ਸਿੰਘ ਮੌਕੇ ’ਤੇ ਮੌਜੂਦ ਸਨ।

Advertisement

Advertisement
Advertisement