ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮੇਂ ਤੋਂ ਪਹਿਲਾਂ ਝੋਨੇ ਦੀ ਲੁਆਈ ’ਤੇ ਕਾਰਵਾਈ

07:52 AM Jun 13, 2024 IST
ਖੇਤ ’ਚ ਲਾਏ ਝੋਨੇ ਨੂੰ ਵਾਹੁੰਦਾ ਹੋਇਆ ਕਿਸਾਨ।

ਪੱਤਰ ਪ੍ਰੇਰਕ
ਫਿਲੌਰ, 12 ਜੂਨ
ਪੰਜਾਬ ਸਰਕਾਰ ਵੱਲੋਂ ਝੋਨਾ ਲਾਉਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਖੇਤੀਬਾੜੀ ਵਿਭਾਗ ਨੇ ਕਾਰਵਾਈ ਕੀਤੀ ਹੈ। ਜ਼ਿਲ੍ਹਾ ਜਲੰਧਰ ’ਚ 15 ਜੂਨ ਤੋਂ ਝੋਨਾ ਲਗਾਉਣ ਦੀ ਹਦਾਇਤ ਜਾਰੀ ਕੀਤੀ ਹੋਈ ਹੈ ਪਰ ਇਸ ਹਦਾਇਤ ਦੀ ਉਲੰਘਣਾ ਕਰਦਿਆਂ ਪਿੰਡ ਖਹਿਰਾ ਦੇ ਕਿਸਾਨ ਰੇਸ਼ਮ ਸਿੰਘ ਨੇ ਝੋਨਾ ਲਗਾ ਦਿੱਤਾ ਸੀ।
ਇਸ ਬਾਰੇ ਖੇਤੀਬਾੜੀ ਵਿਭਾਗ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ’ਤੇ ਕਾਰਵਾਈ ਕਰਦੇ ਹੋਏ ਖੇਤੀਬਾੜੀ ਵਿਕਾਸ ਅਫ਼ਸਰ ਡਾ. ਲਖਬੀਰ ਸਿੰਘ ਨੇ ਦੱਸਿਆ ਕਿ ਫੀਲਡ ਅਫ਼ਸਰ ਬਲਕਾਰ ਸਿੰਘ, ਸੁਖਪਾਲ ਸਿੰਘ, ਬੇਲਦਾਰ ਤਰਨਜੋਤ ਸਿੰਘ ਨੇ ਮੌਕੇ ’ਤੇ ਪੁੱਜ ਕੇ ਕਿਸਾਨ ਕੋਲੋਂ ਹੀ ਟਰੈਕਟਰ ਨਾਲ ਝੋਨੇ ਨੂੰ ਵਹਾ ਦਿੱਤਾ ਤੇ ਚਿਤਾਵਨੀ ਦੇ ਕੇ ਛੱਡ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਕਰਨ ਨਹੀਂ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

Advertisement