For the best experience, open
https://m.punjabitribuneonline.com
on your mobile browser.
Advertisement

ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਸਫ਼ਾਈ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਹੋਵੇ: ਗਰੇਵਾਲ

08:57 AM Sep 24, 2024 IST
ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਸਫ਼ਾਈ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਹੋਵੇ  ਗਰੇਵਾਲ
Advertisement

ਪੱਤਰ ਪ੍ਰੇਰਕ
ਸੰਗਰੂਰ, 23 ਸਤੰਬਰ
ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਠੇਕੇਦਾਰਾਂ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਬਾਬਤ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਈ ਹਰ ਬੇਨਿਯਮੀ ਨੂੰ ਉਹ ਨਿੱਜੀ ਪੱਧਰ ’ਤੇ ਵਾਚਣਗੇ। ਸ੍ਰੀ ਗਰੇਵਾਲ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜਾ ਵੀ ਠੇਕੇਦਾਰ ਨਿਯਮਾਂ ਮੁਤਾਬਕ ਕੰਮ ਨਹੀਂ ਕਰ ਰਿਹਾ ਉਸ ਦਾ ਠੇਕਾ ਰੱਦ ਕੀਤਾ ਜਾਵੇ।

Advertisement

Advertisement
Advertisement
Author Image

joginder kumar

View all posts

Advertisement