ਕਾਲਜਾਂ ਦੇ ਅਯੋਗ ਪ੍ਰਿੰਸੀਪਲਾਂ ਖ਼ਿਲਾਫ਼ ਕਾਰਵਾਈ ਮੰਗੀ
07:29 AM Sep 03, 2024 IST
ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਸਤੰਬਰ
ਐਸੋਸੀਏਸ਼ਨ ਆਫ ਯੂਨਾਈਟਿਡ ਕਾਲਜ ਟੀਚਰਜ਼ ਨੇ ਪ੍ਰਮੁੱਖ ਸਕੱਤਰ (ਉਚੇਰੀ ਸਿੱਖਿਆ) ਨੂੰ ਪੱਤਰ ਲਿਖ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਉੱਚ ਸਿੱਖਿਆ ਮਹਿਕਮੇ ਦੇ ਡੀਡੀਪੀਆਈ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਗਿਆ ਹੈ, ਉਸ ਦਾ ਜਥੇਬੰਦੀ ਸਵਾਗਤ ਕਰਦੀ ਹੈ। ਜਥੇਬੰਦੀ ਦੇ ਜਨਰਲ ਸਕੱਤਰ ਪ੍ਰੋ. ਜਸਪਾਲ ਸਿੰਘ ਅਤੇ ਬੁਲਾਰੇ ਪ੍ਰੋ. ਘਈ ਨੇ ਕਿਹਾ ਕਿ ਜਥੇਬੰਦੀ ਵੱਲੋਂ ਪ੍ਰਿੰਸੀਪਲ ਸਕੱਤਰ ਨੂੰ ਬੇਨਤੀ ਕੀਤੀ ਗਈ ਹੈ ਕਿ ਹੁਣ ਜਲਦ ਹੀ ਪੰਜਾਬ ਦੇ ਕਾਲਜਾਂ ਵਿੱਚ ਬੈਠੇ ਅਯੋਗ ਪ੍ਰਿੰਸੀਪਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
Advertisement
Advertisement