For the best experience, open
https://m.punjabitribuneonline.com
on your mobile browser.
Advertisement

ਬਲੌਂਗੀ ਦੇ ਸਰਪੰਚ ਖ਼ਿਲਾਫ਼ ਕਾਰਵਾਈ ਮੰਗੀ

08:50 AM Apr 11, 2024 IST
ਬਲੌਂਗੀ ਦੇ ਸਰਪੰਚ ਖ਼ਿਲਾਫ਼ ਕਾਰਵਾਈ ਮੰਗੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 10 ਅਪਰੈਲ
ਮੁਹਾਲੀ ਦੀ ਜੂਹ ਵਿਚਲੇ ਪਿੰਡ ਬਲੌਂਗੀ ਦੇ ਸਰਪੰਚ ਬਹਾਦਰ ਸਿੰਘ ਖ਼ਿਲਾਫ਼ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਹੁਣ ਗਬਨ ਦੇ ਕਥਿਤ ਦੋਸ਼ ਲੱਗੇ ਹਨ। ਪਿੰਡ ਵਾਸੀ ਐਡਵੋਕੇਟ ਦਲਜੀਤ ਸਿੰਘ, ਸਾਬਕਾ ਪੰਚ ਕੇਸਰ ਸਿੰਘ ਅਤੇ ਹੋਰਨਾਂ ਨੇ ਦੋਸ਼ ਲਾਇਆ ਕਿ ਸਰਪੰਚ ਬਹਾਦਰ ਸਿੰਘ ਖ਼ਿਲਾਫ਼ ਪੰਜਾਬ ਰਾਜ ਪੰਚਾਇਤੀ ਐਕਟ ਦੀ ਧਾਰਾ 20 ਅਧੀਨ ਅਤੇ ਗਬਨ ਸਬੰਧੀ ਕਾਨੂੰਨੀ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਉਧਰ, ਸਰਪੰਚ ਬਹਾਦਰ ਸਿੰਘ ਨੇ ਗਬਨ ਦੇ ਦੋਸ਼ਾਂ ਨੂੰ ਬੇਬੁਨਿਆਦ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਪਿੰਡ ਵਾਸੀਆਂ ਨੇ ਜ਼ਿਲ੍ਹਾ ਵਿਕਾਸ ਅਫ਼ਸਰ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਰਪੰਚ ਦੇ ਕਾਰਜਕਾਲ ਦੌਰਾਨ ਲਗਪਗ ਦੋ ਕਰੋੜ ਰੁਪਏ ਖਰਚੇ ਕੀਤੇ ਗਏ ਹਨ ਪਰ ਸਰਪੰਚ ਵੱਲੋਂ ਨਾ ਤਾਂ ਵਰਤੋਂ ਸਰਟੀਫਿਕੇਟ ਦਿੱਤੇ ਗਏ ਅਤੇ ਨਾ ਹੀ ਮੁਕੰਮਲ ਮਿਣਤੀ ਹੋਈ ਹੈ। ਜਾਂਚ ਦੌਰਾਨ ਰਿਕਾਰਡ ਵਿੱਚ ਵੱਡੇ ਪੱਧਰ ’ਤੇ ਗਬਨ ਸਬੰਧੀ ਤੱਥ ਸਾਹਮਣੇ ਆਏ ਹਨ।

Advertisement

ਸਰਪੰਚ ਨੇ ਦੋਸ਼ ਨਕਾਰੇ

ਸਰਪੰਚ ਬਹਾਦਰ ਸਿੰਘ ਨੇ ਉਕਤ ਸਾਰੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਬੰਧਤ ਰਿਕਾਰਡ ਮੈਨਟੇਨ ਕਰਨ ਦੀ ਜ਼ਿੰਮੇਵਾਰੀ ਪੰਚਾਇਤ ਵਿਭਾਗ ਦੇ ਸਕੱਤਰ ਅਤੇ ਜੇਈ ਦੀ ਸੀ। ਉਨ੍ਹਾਂ ਅਫ਼ਸਰਾਂ ਨੂੰ ਕਈ ਪੱਤਰ ਲਿਖੇ ਗਏ ਪਰ ਅਧਿਕਾਰੀ ਹਮੇਸ਼ਾ ਇਹ ਭਰੋਸਾ ਦੇ ਕੇ ਆਨਾਕਾਨੀ ਕਰਦੇ ਰਹੇ ਕਿ ਸਬੰਧਤ ਰਿਕਾਰਡ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 70 ਲੱਖ ਦੀ ਲਾਗਤ ਨਾਲ ਬਲੌਂਗੀ ਵਿੱਚ ਟਿਊਬਵੈੱਲ ਲਗਾਏ ਗਏ ਹਨ ਪਰ ਇਹ ਖਰਚਾ ਵੀ ਰਿਕਾਰਡ ਵਿੱਚ ਦਰਜ ਨਹੀਂ ਕੀਤਾ ਗਿਆ। ਸਰਪੰਚ ਨੇ ਕਿਹਾ ਕਿ ਜਦੋਂ ਅਧਿਕਾਰੀਆਂ ਨੇ ਪੱਲਾ ਨਹੀਂ ਫੜਾਇਆ ਤਾਂ ਉਨ੍ਹਾਂ ਹਾਈ ਕੋਰਟ ਦਾ ਬੂਹਾ ਖੜਕਾਇਆ। ਹਾਈ ਕੋਰਟ ਨੇ ਡੀਸੀ ਮੁਹਾਲੀ, ਡੀਡੀਪੀਓ ਅਤੇ ਬੀਡੀਪੀਓ ਨੂੰ ਨੋਟਿਸ ਜਾਰੀ ਕਰਕੇ ਮਹੀਨੇ ਦੇ ਅੰਦਰ-ਅੰਦਰ ਕਾਰਵਾਈ ਰਿਪੋਰਟ ਦੇਣ ਲਈ ਕਿਹਾ ਹੈ।

Advertisement
Author Image

sukhwinder singh

View all posts

Advertisement
Advertisement
×