ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਲਾਸਟਿਕ ਡੋਰ ਵਰਤਣ ਤੇ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

08:55 AM Jan 10, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਜਨਵਰੀ
ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪਤੰਗਬਾਜ਼ੀ ਲਈ ਪਲਾਸਟਿਕ ਡੋਰ ਵਰਤਣ ਅਤੇ ਵੇਚਣ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸੁਸਾਇਟੀ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਕ੍ਰਿਸ਼ਨ ਸਿੰਘ, ਸੀਤਾ ਰਾਮ ਬਾਲਦ ਕਲਾਂ, ਗੁਰਦੀਪ ਸਿੰਘ ਲਹਿਰਾ, ਚਰਨ ਕਮਲ ਸਿੰਘ ,ਪ੍ਰਗਟ ਸਿੰਘ ਬਾਲੀਆਂ ਤੇ ਗੁਰਜੰਟ ਸਿੰਘ ਨੇ ਕਿਹਾ ਕਿ ਪਤੰਗਬਾਜ਼ੀ ਲਈ ਵਰਤੀ ਜਾਂਦੀ ਪਲਾਸਟਿਕ/ਚਾਈਨਾ ਡੋਰ ਮਨੁੱਖ , ਬੱਚਿਆਂ ਤੇ ਪੰਛੀਆਂ ਲਈ ਕਾਫ਼ੀ ਖਤਰਨਾਕ ਹੈ। ਇਸ ਨੂੰ ਕਿਸੇ ਵੀ ਹਾਲਤ ਵਿੱਚ ਵਰਤਣਾ ਉੱਚਿਤ ਨਹੀਂ। ਉਨ੍ਹਾਂ ਜਿੱਥੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਇਸ ਨੂੰ ਵੇਚਣ ਤੇ ਵਰਤਣ ਵਾਲਿਆਂ ਨਾਲ ਸਖਤੀ ਨਾਲ ਪੇਸ਼ ਆਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸ ਨੂੰ ਵੇਚਣ ਤੇ ਪਤੰਗਬਾਜ਼ੀ ਲਈ ਵਰਤਣ ਵਾਲਿਆਂ ਨੂੰ ਇਸ ਤੋਂ ਗ਼ੁਰੇਜ਼ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਪਤੰਗਬਾਜ਼ੀ ਕਰਦੇ ਬੱਚਿਆਂ ਤੇ ਨੌਜਵਾਨਾਂ ਤੇ ਦੁਕਾਨਦਾਰਾਂ ਨੂੰ ਇਕੱਠੇ ਕਰਕੇ ਇਸ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਜਾਵੇ ਅਤੇ ਇਸ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ। ਇਸ ਦੀ ਵਰਤੋਂ ਕਰਨ ਵਾਲਿਆਂ ’ਤੇ ਸਖਤੀ ਕਰਨ ਦੀ ਮੰਗ ਕੀਤੀ ਹੈ।

Advertisement

Advertisement