ਸਿੱਖ ਫ਼ੌਜੀ ਅਫ਼ਸਰ ਦੀ ਧੀ ਨਾਲ ਬਦਸਲੂਕੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ
08:46 AM Sep 22, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 21 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੜੀਸਾ ’ਚ ਭੁਵਨੇਸ਼ਵਰ ਦੇ ਥਾਣੇ ਵਿੱਚ ਸਿੱਖ ਫ਼ੌਜੀ ਅਫ਼ਸਰ ਦੀ ਲੜਕੀ ਨਾਲ ਬਦਸਲੂਕੀ ਦੀ ਨਿੰਦਾ ਕਰਦਿਆਂ ਸਰਕਾਰ ਕੋਲੋਂ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ’ਚ ਸਿੱਖ ਅਫ਼ਸਰ ਦੀ ਵਕੀਲ ਧੀ ਆਪਣਾ ਪਿੱਛਾ ਕਰ ਰਹੇ ਸ਼ਰਾਰਤੀ ਅਨਸਰਾਂ ਤੋਂ ਬਚਣ ਲਈ ਥਾਣੇ ਵਿੱਚ ਜਾਂਦੀ ਹੈ ਪਰ ਉਥੇ ਪੁਲੀਸ ਮੁਲਾਜ਼ਮ ਹੀ ਉਸ ਨਾਲ ਕਥਿਤ ਬਦਸਲੂਕੀ ਕਰਦੇ ਹਨ।
ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ’ਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੰਦਭਾਗੇ ਵਰਤਾਰੇ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ। ਐਡਵੋਕੇਟ ਧਾਮੀ ਨੇ ਉੜੀਸਾ ਸਰਕਾਰ ਨੂੰ ਸਬੰਧਤ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਅਪੀਲ ਕੀਤੀ ਹੈ।
Advertisement
Advertisement
Advertisement