For the best experience, open
https://m.punjabitribuneonline.com
on your mobile browser.
Advertisement

ਬੀਪ ਲਾਈਟਸ ਲਗਾਉਣ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਮੰਗੀ

06:47 AM Jun 04, 2024 IST
ਬੀਪ ਲਾਈਟਸ ਲਗਾਉਣ ਵਾਲੇ ਅਨਸਰਾਂ ਖ਼ਿਲਾਫ਼ ਕਾਰਵਾਈ ਮੰਗੀ
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮੀਟਿੰਗ ਦੌਰਾਨ ਮੌਜੂਦ ਅਹੁਦੇਦਾਰ ਤੇ ਮੈਂਬਰ। -ਫੋਟੋ: ਟੱਕਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 3 ਜੂਨ
ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਨੰਬਰਦਾਰ ਹਰਮਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਵੱਖ-ਵੱਖ ਮਸਲਿਆਂ ਬਾਰੇ ਚਰਚਾ ਕੀਤੀ ਗਈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਨੰਬਰਦਾਰ ਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਕੁੱਝ ਮਤੇ ਪਾਸ ਕੀਤੇ ਗਏ। ਪਹਿਲਾ ਮਤਾ ਫਰੰਟ ਦੇ ਧਿਆਨ ਵਿਚ ਆਇਆ ਕਿ ਇਸ ਵਾਰ ਕਣਕ ਦੇ ਨਾੜ ਜਾਂ ਰਹਿੰਦ-ਖੂੰਹਦ ਨੂੰ ਪਿਛਲੇ ਸਾਲ ਨਾਲੋਂ ਜ਼ਿਆਦਾ ਅੱਗਾਂ ਲਗਾਈਆਂ ਗਈਆਂ ਹਨ ਅਤੇ ਵਾਤਾਵਰਨ ਵਿੱਚ ਪ੍ਰਦੂਸ਼ਣ ਵਧਿਆ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਕੋਈ ਬਣਦੀ ਕਾਰਵਾਈ ਨਹੀਂ ਕੀਤੀ ਗਈ। ਮੀਟਿੰਗ ’ਚ ਜਿੱਥੇ ਪ੍ਰਸ਼ਾਸਨ ਵੱਲੋਂ ਕਾਰਵਾਈ ਨਾ ਕਰਨ ਦੀ ਨਿਖੇਧੀ ਕੀਤੀ ਗਈ ਉੱਥੇ ਅਪੀਲ ਵੀ ਕੀਤੀ ਗਈ ਕਿ ਅਜਿਹੇ ਅਨਸਰਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਦੂਜੇ ਮਤੇ ਵਿੱਚ ਪਿਛਲੇ ਕੁਝ ਸਮੇਂ ਤੋਂ ਮੋਟਰਸਾਈਕਲਾਂ ’ਤੇ ਨੌਜਵਾਨ ਲੜਕੇ ਬੀਪ ਲਾਈਟਸ ਲਗਾ ਕੇ ਸੜਕਾਂ ’ਤੇ ਗਲੀਆਂ ਵਿੱਚ ਚੱਕਰ ਲਗਾਉਂਦੇ ਹਨ ਜੋ ਕਿ ਸਾਹਮਣੇ ਤੋਂ ਆਉਣ ਵਾਲੇ ਵਾਹਨ ਚਾਲਕਾਂ ਨੂੰ ਪ੍ਰੇਸ਼ਾਨ ਕਰਦੇ ਹਨ। ਫਰੰਟ ਵਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਬੀਪ ਲਾਈਟਸ ਲਗਾਉਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Advertisement

Advertisement
Author Image

Advertisement
Advertisement
×