ਗੈਰ-ਕਾਨੂੰਨੀ ਸ਼ਰਾਬ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ: ਚੀਮਾ
08:11 AM Sep 09, 2023 IST
ਚੰਡੀਗੜ੍ਹ: ਵਿੱਤ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਸਕਾਚ ਵਿਸਕੀ ਬਣਾਉਣ ਅਤੇ ਵਿਕਰੀ ਕੀਤੇ ਜਾਣ ਸਬੰਧੀ ਖ਼ੁਫ਼ੀਆ ਜਾਣਕਾਰੀ ਮਿਲਣ ’ਤੇ ਆਬਕਾਰੀ ਅਤੇ ਕਰ ਵਿਭਾਗ ਵੱਲੋਂ 6 ਅਤੇ 7 ਸਤੰਬਰ ਦੀ ਦਰਮਿਆਨੀ ਰਾਤ ਨੂੰ ਕਾਰਵਾਈ ਕੀਤੀ ਗਈ ਜਿਸ ਦੌਰਾਨ ਇਸ ਧੰਦੇ ਵਿੱਚ ਸ਼ਾਮਿਲ ਰਾਜਵੀਰ ਸਿੰਘ ਅਤੇ ਉਸ ਦੇ ਸਾਥੀ ਸ਼ਿਵਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤੀਆਂ ਸਕਾਚ ਵਿਸਕੀ ਦੀਆਂ 10 ਪੇਟੀਆਂ ਜ਼ਬਤ ਕੀਤੀਆਂ ਗਈਆਂ। -ਟਨਸ
Advertisement
Advertisement