ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗ੍ਰਿਫ਼ਤਾਰ ਡਰੱਗ ਇੰਸਪੈਕਟਰ ਦੇ ਚਹੇਤਿਆਂ ਖ਼ਿਲਾਫ਼ ਕਾਰਵਾਈ ਮੰਗੀ

11:50 AM Sep 18, 2024 IST
ਮਾਨਸਾ ਦੇ ਡੀਸੀ ਕੁਲਵੰਤ ਸਿੰਘ ਮੰਗ ਪੱਤਰ ਸੌਂਪਦੇ ਹੋਏ ਜਥੇਬੰਦੀਆਂ ਦੇ ਆਗੂ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 17 ਸਤੰਬਰ
ਪੁਲੀਸ ਦੇ ਅੜਿੱਕੇ ਆਏ ਨਸ਼ਾ ਤਸ਼ਕਰ ਡਰੱਗ ਇੰਸਪੈਕਟਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਉਸ ਦੇ ਨੇੜਲਿਆਂ ਖ਼ਿਲਾਫ਼ ਕਾਰਵਾਈ ਕਰਵਾਉਣ ਲਈ ਮਾਨਸਾ ਇਲਾਕੇ ਵਿੱਚ ਨਸ਼ਾਬੰਦੀ ਨੂੰ ਲੈ ਕੇ ਸੰਘਰਸ਼ ਕਰਦੀਆਂ ਆ ਰਹੀਆਂ ਜਥੇਬੰਦੀਆਂ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਜਥੇਬੰਦੀਆਂ ਨੇ ਮੰਗ ਕੀਤੀ ਕਿ ਭਾਵੇਂ ਮੁਹਾਲੀ ਤੋਂ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਡਰੱਗ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਪਰ ਉਸਦੀ ਮਾਲਵਾ ਖੇਤਰ ਦੇ ਜਿਹੜੇ ਜ਼ਿਲ੍ਹਿਆਂ ਵਿੱਚ ਤਾਇਨਾਤੀ ਰਹੀ ਹੈ, ਉਥੋਂ ਦੇ ਪੁਲੀਸ ਅਧਿਕਾਰੀਆਂ ਅਤੇ ਕੁਝ ਮੈਡੀਕਲ ਸਟੋਰਾਂ ਨਾਲ ਤਾਲਮੇਲ ਦੀ ਪੰਜਾਬ ਸਰਕਾਰ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।
ਸੀਪੀਆਈ (ਐਮ.ਐਲ) ਲਿਬਰੇਸ਼ਨ ਦੇ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਦੀ ਅਗਵਾਈ ’ਚ ਮਿਲੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਮੈਡੀਕਲ ਨਸ਼ਿਆਂ ਦੀ ਸ਼ਰੇਆਮ ਵਿਕਰੀ ਨੂੰ ਲੈ ਕੇ ਮਾਨਸਾ ਵਿਖੇ ਲੰਬਾ ਸਮਾਂ ਪੱਕਾ ਮੋਰਚਾ ਅਤੇ ਤਿੱਖਾ ਸੰਘਰਸ਼ ਚੱਲਿਆ ਸੀ। ਇਸ ਦੌਰਾਨ ਵੀ ਡਰੱਗ ਇੰਸਪੈਕਟਰ ਸਮੇਤ ਮੈਡੀਕਲ ਸਟੋਰਾਂ ਅਤੇ ਪੁਲੀਸ ਅਧਿਕਾਰੀਆਂ ਉਪਰ ਨਸ਼ਾ ਤਸ਼ਕਰੀ ਵਿੱਚ ਸ਼ਾਮਲ ਹੋਣ ਦੀ ਵੱਡੇ-ਵੱਡੇ ਧਰਨਿਆਂ ਦੌਰਾਨ ਮੰਗ ਉਠੀ ਹੈ ਪਰ ਪੰਜਾਬ ਸਰਕਾਰ ਵੱਲੋਂ ਮਾਮਲਾ ਦੀ ਜਾਂਚ ਕਰਵਾਉਣ ਦੇ ਭਰੋਸੇ ਦੇ ਬਾਵਜੂਦ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਆਗੂਆਂ ਦਾ ਕਹਿਣਾ ਹੈ ਕਿ ਹੁਣ ਉਹ ਡਰੱਗ ਇੰਸਪੈਕਟਰ ਦੇ ਫੜੇ ਜਾਣ ਤੋਂ ਬਾਅਦ ਪੰਜਾਬ ਪੁਲੀਸ ਦੀਆਂ ਅੱਖਾਂ ਖੁੱਲ੍ਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਡਰੱਗ ਇੰਸਪੈਕਟਰ ਫੜਿ੍ਹਆ ਗਿਆ ਹੈ, ਪਰ ਇਸ ਪੂਰੇ ਮਾਮਲੇ ਵਿੱਚ ਮੈਡੀਕਲ ਸਟੋਰਾਂ ਅਤੇ ਪੁਲੀਸ ਅਧਿਕਾਰੀਆਂ ਤੋਂ ਬਿਨਾਂ ਉਹ ਇਕੱਲਾ ਕੁਝ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਛੋਟੀ ਮੁਲਾਜ਼ਮਤ ਵਾਲਾ ਡਰੱਗ ਇੰਸਪੈਕਟਰ ਇਕੱਲਾ ਐਨਾ ਵੱਡਾ ਗੋਰਖ ਧੰਦਾ ਨਹੀਂ ਚਲਾ ਸਕਦਾ ਹੈ, ਉਸ ਦੀ ਇਸ ਮਾਮਲੇ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਦਬੋਚਿਆ ਜਾਵੇ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਉਹ ਖੁਦ ਵੀ ਜਲਦੀ ਕਾਰਵਾਈ ਕਰਨਗੇ ਅਤੇ ਨਾਲ ਹੀ ਜਥੇਬੰਦੀਆਂ ਦੀ ਇਸ ਮੰਗ ਨੂੰ ਮੁੱਖ ਮੰਤਰੀ ਪੰਜਾਬ ਤੱਕ ਪੁੱਜਦਾ ਕਰਨਗੇ। ਇਸ ਮੌਕੇ ਸੁਰਿੰਦਰਪਾਲ ਸ਼ਰਮਾ, ਸਿੰਕਦਰ ਘਰਾਂਗਣਾ, ਗਗਨ ਸਿਰਸੀਵਾਲਾ, ਮੱਖਣ ਸਿੰਘ ਮਾਨ, ਮੇਜਰ ਸਿੰਘ ਦਰੀਆਪੁਰ, ਗੋਰਾ ਲਾਲ ਅਤਲਾ ਤੇ ਹੋਰ ਮੌਜੂਦ ਸਨ।

Advertisement

Advertisement