ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ’ਤੇ ਕਾਰਵਾਈ ਮੰਗੀ

08:51 AM Jul 12, 2023 IST

ਬੰਦੀ ਸਿੰਘਾਂ ਦੀ ਰਿਹਾਈ ਤੇ ਬੇਅਦਬੀ ਮਾਮਲਿਆਂ ’ਤੇ ਕਾਰਵਾਈ ਮੰਗੀਨਿੱਜੀ ਪੱਤਰ ਪ੍ਰੇਰਕ
ਬਟਾਲਾ, 11 ਜੁਲਾਈ
ਕੌਮੀ ਇਨਸਾਫ ਮੋਰਚੇ ਦੀ ਇੱਕ ਅਹਿਮ ਇੱਥੇ ਮੀਟਿੰਗ ਹੋਈ। ਮੋਰਚੇ ਦੇ ਤਾਲਮੇਲ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੀਟਿੰਗ ਵਿੱਚ ਕਈ ਪੰਥਕ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸਬੰਧਤ ਚਾਰ ਮੰਗਾਂ ਲਈ ਡੀਸੀ ਦਫ਼ਤਰ ਗੁਰਦਾਸਪੁਰ ਵਿਚ 17 ਜੁਲਾਈ ਨੂੰ ਧਰਨਾ ਲਗਾਇਆ ਜਾ ਰਿਹਾ ਹੈ। ਇਸੇ ਦੌਰਾਨ ਡੀਸੀ ਨੂੰ ਮੋਰਚੇ ਵਲੋਂ ਮੰਗ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਪ੍ਰਮੁੱਖ ਮੰਗਾਂ ਸਬੰਧੀ ਦੱਸਿਆ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦਾ ਨਿਆਂ ਲੈਣ, 328 ਲਾਪਤਾ ਸਰੂਪਾਂ ਲਈ ਇਨਸਾਫ, ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਮੁਲਜ਼ਮਾਂ ਵਿਰੁੱਧ ਕਾਰਵਾਈ ਆਦਿ ਮੰਗਾਂ ਹਨ। ਮੀਟਿੰਗ ਵਿੱਚ ਐਸਜੀਪੀਸੀ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਪ੍ਰਧਾਨ ਬਾਬਾ ਗੁਰਮੇਜ ਸਿੰਘ ਦਾਬਾਵਾਲ, ਸੁਖਦੇਵ ਸਿੰਘ ਧਾਲੀਵਾਲ, ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਵਿੰਦਰ ਸਿੰਘ, ਕਿਸਾਨ ਯੂਨੀਅਨ ਲੱਖੋਵਾਲ ਦੇ ਅਮਰੀਕ ਸਿੰਘ, ਕਿਸਾਨ ਯੂਨੀਅਨ ਰਾਜੇਵਾਲ ਦੇ ਗੁਰਦੀਪ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪ੍ਰਧਾਨ ਰਾਜਗੁਰਿੰਦਰ ਸਿੰਘ ਮੌਜੂਦ ਸਨ।

Advertisement

Advertisement
Tags :
ਸਿੰਘਾਂਕਾਰਵਾਈਬੰਦੀਬੇਅਦਬੀਮੰਗੀਮਾਮਲਿਆਂਰਿਹਾਈ
Advertisement