ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਨੂੰ ਖੁਆਰ ਕਰਨ ਵਾਲੇ ਅਫ਼ਸਰਾਂ ਵਿਰੁੱਧ ਹੋਵੇਗੀ ਕਾਰਵਾਈ: ਕੁਲਵੰਤ ਸਿੰਘ

08:29 AM Jul 24, 2024 IST
ਸੁਵਿਧਾ ਕੈਂਪ ਦਾ ਨਿਰੀਖਣ ਕਰਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 23 ਜੁਲਾਈ
‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਕੰਬਾਲੀ ਵਿੱਚ ਸੁਵਿਧਾ ਕੈਂਪ ਲਗਾਇਆ ਗਿਆ। ਇਸ ਵਿੱਚ ਕੰਬਾਲੀ ਸਣੇ ਪਿੰਡ ਚਿੱਲਾ ਅਤੇ ਪਾਪੜੀ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੁਵਿਧਾ ਕੈਂਪ ਦਾ ਨਿਰੀਖਣ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪੇਂਡੂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਹੈਲਪ ਡੈਸਕ ’ਤੇ ਜਾ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਵਿਧਾਇਕ ਕੁਲਵੰਤ ਸਿੰਘ ਨੇ ਪਿਛਲੇ ਸਮਿਆਂ ਵਿੱਚ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਉਨ੍ਹਾਂ ਸਪੱਸ਼ਟ ਆਖਿਆ ਕਿ ਹੁਣ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ ਕਰਨ ਵਾਲੇ ਅਧਿਕਾਰੀਆਂ ਅਤੇ ਸਟਾਫ਼ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਹਰਸ਼ ਕੰਬਾਲੀ, ਗੁਰਮੁੱਖ ਸਿੰਘ ਕੰਬਾਲਾ, ਬਲਾਕ ਪ੍ਰਧਾਨ ਧੀਰਜ ਕੁਮਾਰ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਰਵਿੰਦਰ ਸਿੰਘ ਹਾਜ਼ਰ ਸਨ।

Advertisement

Advertisement
Advertisement