ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਵਾਨਾਂ ਕੋਲੋਂ ਰਾਇ ਲੈਣ ਮਗਰੋਂ ਸੁਖਬੀਰ ਤੇ ਹੋਰਾਂ ਖ਼ਿਲਾਫ਼ ਹੋਵੇਗੀ ਕਾਰਵਾਈ

07:46 AM Oct 16, 2024 IST

ਟ੍ਰਿਬਿਉੂਨ ਨਿਊਜ਼ ਸਰਵਿਸ
ਅੰਮ੍ਰਿਤਸਰ ,15 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਰੋਧੀ ਧੜੇ ਦੇ ਆਗੂਆਂ ਖ਼ਿਲਾਫ਼ ਅਕਾਲ ਤਖ਼ਤ ਵੱਲੋਂ ਹੋਣ ਵਾਲੀ ਕਾਰਵਾਈ ਫਿਲਹਾਲ ਪਛੜ ਗਈ ਹੈ। ਹੁਣ ਇਸ ਸਬੰਧੀ ਅਗਲਾ ਕੋਈ ਵੀ ਫੈਸਲਾ ਸਿੰਘ ਸਾਹਿਬਾਨ ਵੱਲੋਂ ਪੰਥਕ ਵਿਦਵਾਨਾਂ ਅਤੇ ਸਿੱਖ ਜਥੇਬੰਦੀਆਂ ਦਾ ਇਕੱਠ ਸੱਦ ਕੇ ਉਨ੍ਹਾਂ ਦੀ ਰਾਇ ਲੈਣ ਮਗਰੋਂ ਕੀਤਾ ਜਾਵੇਗਾ। ਇਹ ਖੁਲਾਸਾ ਅੱਜ ਇੱਥੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਉਨ੍ਹਾਂ ਨਾਲ ਮੌਜੂਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਬਾਹਰੀ ਤਾਕਤ ਦਾ ਕੋਈ ਪ੍ਰਭਾਵ ਨਹੀਂ ਹੈ। ਅਜਿਹੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਸਿੱਖ ਵਿਦਵਾਨਾਂ ਦੀ ਮੀਟਿੰਗ ਸੱਦ ਕੇ ਰਾਇ ਲਈ ਜਾਵੇਗੀ। ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਮਾਮਲਾ ਵਿਚਾਰ ਕੇ ਕਾਰਵਾਈ ਕੀਤੀ ਜਾਵੇਗੀ ।

Advertisement

ਸ਼੍ਰੋਮਣੀ ਕਮੇਟੀ ਮੈਂਬਰ ਨੂੰ ਡੇਰਾ ਸਿਰਸਾ ਦੀ ਪ੍ਰਸ਼ੰਸਾ ਕਰਨ ਦੇ ਦੋਸ਼ ਹੇਠ ਧਾਰਮਿਕ ਤਨਖਾਹ

ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਰਦੇਵ ਸਿੰਘ ਰੋਗਲਾ ਨੂੰ ਵੀ ਡੇਰਾ ਸਿਰਸਾ ਦੇ ਮੁਖੀ ਅਤੇ ਉਸ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਪ੍ਰਸ਼ੰਸਾ ਕਰਨ ਦੇ ਦੋਸ਼ ਹੇਠ ਧਾਰਮਿਕ ਤਨਖ਼ਾਹ ਲਾਈ ਗਈ ਹੈ। ਰੋਗਲਾ ਨੂੰ 11 ਦਿਨ ਆਪਣੇ ਨਗਰ ਦੇ ਗੁਰਦੁਆਰੇ ਵਿੱਚ ਰੋਜ਼ ਘੰਟਾ ਜੋੜੇ ਸਾਫ ਕਰਨ ,ਝਾੜੂ ਮਾਰਨ ਅਤੇ ਸੰਗਤ ਦੇ ਜੂਠੇ ਬਰਤਨ ਸਾਫ ਕਰਨ ਸਣੇ ਨਿਤਨੇਮ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Advertisement
Advertisement