ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੂਜੀ ਪਾਰਟੀ ਦੇ ਚੋਣ ਨਿਸ਼ਾਨ ਹੇਠ ਨਜ਼ਰ ਆਏ ਉਮੀਦਵਾਰ ਖ਼ਿਲਾਫ਼ ਹੋਵੇਗੀ ਕਾਰਵਾਈ: ਦੁਸ਼ਯੰਤ ਚੌਟਾਲਾ

08:58 AM May 04, 2024 IST
ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ।

ਰਤਨ ਸਿੰਘ ਢਿੱਲੋਂ
ਅੰਬਾਲਾ, 3 ਮਈ
ਹਰਿਆਣਾ ਵਿੱਚ ਭਾਜਪਾ-ਜਜਪਾ ਗੱਠ-ਜੋੜ ਟੁੱਟਣ ਤੋਂ ਬਾਅਦ ਜਜਪਾ ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਖ਼ਿਲਾਫ਼ ਕਥਿਤ ਭ੍ਰਿਸ਼ਟਾਚਾਰ ਦੀ ਜਾਂਚ ਕਰਾਉਣ ਦੀ ਉੱਠ ਰਹੀ ਮੰਗ ਬਾਰੇ ਦੁਸ਼ਯੰਤ ਚੌਟਾਲਾ ਨੇ ਅੱਜ ਕਿਹਾ, ‘‘ਮੈਂ ਸਰਕਾਰ ਵਿੱਚ ਰਹਿੰਦਿਆਂ ਵੀ ਮਨ੍ਹਾਂ ਨਹੀਂ ਕੀਤਾ ਅਤੇ ਹੁਣ ਵੀ ਕਹਿੰਦਾ ਹਾਂ ਕਿ ਜਾਂਚ ਹੋਣੀ ਚਾਹੀਦੀ ਹੈ।’’
ਉਨ੍ਹਾਂ ਕਿਹਾ ਕਿ ਕਈ ਅਫ਼ਵਾਹਾਂ ਹਨ, ਭੈੜਾ ਪ੍ਰਚਾਰ ਵੀ ਹੈ ਜਿਸ ਖ਼ਿਲਾਫ਼ ਕਾਨੂੰਨੀ ਕਾਰਵਾਈ ਬਣਦੀ ਹੈ, ਉਹ ਇਹ ਕਾਰਵਾਈ ਕਰਨਗੇ। ਉਹ ਅੱਜ ਇੱਥੇ ਅੰਬਾਲਾ ਲੋਕ ਸਭਾ ਹਲਕੇ ਤੋਂ ਆਪਣੀ ਪਾਰਟੀ ਦੀ ਉਮੀਦਵਾਰ ਡਾ. ਕਿਰਨ ਪੂਨੀਆ ਦੇ ਨਾਮਜ਼ਦਗੀ ਕਾਗ਼ਜ਼ ਦਾਖ਼ਲ ਕਰਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਜਜਪਾ ਦੇ ਵਿਧਾਇਕ ਜੋਗੀ ਰਾਮ ਸਿਹਾਗ ਵੱਲੋਂ ਜਜਪਾ ਨੂੰ ‘ਇਕ ਪਰਿਵਾਰ ਦੀ ਪਾਰਟੀ’ ਕਹੇ ਜਾਣ ਅਤੇ ਹਿਸਾਰ ਤੋਂ ਭਾਜਪਾ ਉਮੀਦਵਾਰ ਰਣਜੀਤ ਚੌਟਾਲਾ ਦਾ ਸਮਰਥਨ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਚੌਟਾਲਾ ਨੇ ਕਿਹਾ, ‘‘ਜੇ ਸਾਡਾ ਕੋਈ ਉਮੀਦਵਾਰ ਕਿਸੇ ਦੂਜੀ ਪਾਰਟੀ ਦੇ ਚੋਣ ਨਿਸ਼ਾਨ ਥੱਲੇ ਨਜ਼ਰ ਆਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇ ਕਿਸੇ ਨੇ ਕਿਸੇ ਦੂਜੇ ਦੀ ਮਦਦ ਕਰਨੀ ਹੈ ਤਾਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਵੇ। ਇਹ ਚਲਾਕੀ ਨਹੀਂ ਚੱਲੇਗੀ ਕਿ ਆਪਣੀ ਪਾਰਟੀ ਦੀ ਜ਼ਿੰਮੇਵਾਰੀ ਛੱਡ ਕੇ ਕੋਈ ਦੂਜੀ ਪਾਰਟੀ ਦਾ ਸਮਰਥਨ ਕਰੇ ਕਿਉਂ ਕਿ ਜਨਤਾ ਨੇ ਉਨ੍ਹਾਂ ਨੂੰ ਜਨ ਨਾਇਕ ਜਨਤਾ ਪਾਰਟੀ ਦੇ ਚੋਣ ਨਿਸ਼ਾਨ ’ਤੇ ਜਿਤਾਇਆ ਹੈ।’’ ਉਨ੍ਹਾਂ ਕਿਹਾ ਕਿ ਡਾ. ਕਿਰਨ ਪੂਨੀਆ ਪੜ੍ਹੀ-ਲਿਖੀ ਉਮੀਦਵਾਰ ਹੈ ਜੋ ਕਿ ਸ਼ਹਿਰ ਦੇ ਡੀਏਵੀ ਕਾਲਜ ਵਿੱਚ ਪ੍ਰੋਫੈਸਰ ਹੈ ਅਤੇ ਅੰਬਾਲਾ ਹਲਕੇ ਦੇ ਵੋਟਰ ਉਨ੍ਹਾਂ ਨੂੰ ਇਤਿਹਾਸਕ ਵੋਟਾਂ ਦੇ ਅੰਤਰ ਨਾਲ ਜਿਤਾ ਕੇ ਸੰਸਦ ਵਿੱਚ ਭੇਜਣਗੇ। ਦੁਸ਼ਯੰਤ ਚੌਟਾਲਾ ਪਾਰਟੀ ਦੇ ਦਫ਼ਤਰ ਪਹੁੰਚੇ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ। ਡਾ. ਕਿਰਨ ਪੂਨੀਆ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਨ ਸਮੇਂ ਉਨ੍ਹਾਂ ਦੇ ਨਾਲ ਜਜਪਾ ਪ੍ਰਦੇਸ਼ ਪ੍ਰਧਾਨ ਬ੍ਰਿਜ ਸ਼ਰਮਾ, ਜ਼ਿਲ੍ਹਾ ਪ੍ਰਧਾਨ ਦਲਬੀਰ ਪੂਨੀਆ ਅੇ ਸਾਬਕਾ ਮੰਤਰੀ ਕਿਰਪਾ ਰਾਮ ਪੂਨੀਆ ਵੀ ਮੌਜੂਦ ਸਨ।

Advertisement

Advertisement
Advertisement