For the best experience, open
https://m.punjabitribuneonline.com
on your mobile browser.
Advertisement

ਵੋਟਰਾਂ ਨੂੰ ਭਰਮਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ: ਚੋਣ ਅਫ਼ਸਰ

07:56 AM Apr 09, 2024 IST
ਵੋਟਰਾਂ ਨੂੰ ਭਰਮਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ  ਚੋਣ ਅਫ਼ਸਰ
ਸੰਗਰੂਰ ’ਚ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਏਆਰਓਜ਼ ਤੇ ਸ਼ਾਪਿੰਗ ਮਾਲਾਂ ਦੇ ਮਾਲਕਾਂ ਨਾਲ ਮੀਟਿੰਗ ਕਰਦੇ ਹੋਏ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 8 ਅਪਰੈਲ
ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਪਾਰਦਰਸ਼ੀ ਢੰਗ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਉਣ ਲਈ ਪ੍ਰਸ਼ਾਸਨ ਤੇ ਪੁਲੀਸ ਪੂਰੀ ਤਰ੍ਹਾਂ ਵਚਨਬੱਧ ਹੈ। ਵੋਟਰਾਂ ਨੂੰ ਲਾਲਚ ਦੇ ਕੇ ਭਰਮਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਜ਼ਿਲ੍ਹਾ ਚੋਣ ਅਫਸਰ ਜਤਿੰਦਰ ਜੋਰਵਾਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਹਿਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤੇ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸੰਗਰੂਰ ਵਿੱਚ ਖੁੱਲ੍ਹੇ ਵੱਡੇ ਸ਼ਾਪਿੰਗ ਮਾਲਾਂ ਅਤੇ ਰਿਟੇਲ ਆਊਟਲੈੱਟ ਦੇ ਮਾਲਕਾਂ ਨਾਲ ਮੀਟਿੰਗ ਦੌਰਾਨ ਕਹੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜੇਕਰ ਕੋਈ ਵੀ ਸ਼ਾਪਿੰਗ ਮਾਲ ਦਾ ਮਾਲਕ ਜਾਂ ਵਿਕਰੇਤਾ ਕਿਸੇ ਵੀ ਤਰ੍ਹਾਂ ਦੇ ਵਿੱਤੀ ਲਾਭਾਂ, ਸਿਆਸੀ ਦਬਾਅ ਜਾਂ ਬਹਿਕਾਵੇ ਵਿੱਚ ਆ ਕੇ ਵੋਟਰਾਂ ਨੂੰ ਭਰਮਾਉਣ ਲਈ ਕਿਸੇ ਵੀ ਢੰਗ ਨਾਲ ਉਪਹਾਰ, ਤੋਹਫ਼ਿਆਂ, ਸਾਮਾਨ ਆਦਿ ਦੀ ਵੰਡ ਕਰਦਾ ਪਾਇਆ ਜਾਂਦਾ ਹੈ ਤਾਂ ਉਹ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਾ ਭਾਗੀਦਾਰ ਹੋਵੇਗਾ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਕਿਸੇ ਵੀ ਢੰਗ ਨਾਲ ਲਾਲਚ ਦੇਣ, ਡਰਾਉਣ ਧਮਕਾਉਣ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

Advertisement

Advertisement
Author Image

Advertisement
Advertisement
×