ਟਰੱਕ ਹੇਠ ਆਉਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
08:02 AM Jun 04, 2024 IST
ਦਸੂਹਾ (ਪੱਤਰ ਪ੍ਰੇਰਕ): ਇਥੇ ਨੈਸ਼ਨਲ ਹਾਈਵੇਅ ’ਤੇ ਬੱਸ ਅੱਡੇ ਨੇੜੇ ਟਰੱਕ ਵੱਲੋਂ ਟੱਕਰ ਮਾਰਨ ਕਰਕੇ ਐਕਟਿਵਾ ਸਵਾਰ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅੰਕਿਤਾ (21) ਪੁੱਤਰੀ ਮਨਜੀਤ ਸਿੰਘ ਵਾਸੀ ਬਲਾਕ ਹਾਜ਼ੀਪੁਰ ਵਜੋਂ ਹੋਈ ਹੈ । ਜਾਣਕਾਰੀ ਮੁਤਾਬਕ ਅੰਕਿਤਾ ਇਕ ਸਲੂਨ ’ਚ ਕੰਮ ਕਰਦੀ ਸੀ ਅਤੇ ਆਪਣੀ ਐਕਟਿਵਾ ’ਤੇ ਬੱਸ ਅੱਡੇ ਵੱਲ ਕਿਸੇ ਕੰਮ ਜਾ ਰਹੀ ਸੀ। ਇਸ ਦੌਰਾਨ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖਮੀ ਹਾਲਤ ’ਚ ਅੰਕਿਤਾ ਨੂੰ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਥਾਣਾ ਦਸੂਹਾ ਦੇ ਮੁਖੀ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।
Advertisement
Advertisement