ਐਕਟਿਵਾ ਸਵਾਰ ਮੋਬਾਈਲ ਝਪਟ ਕੇ ਫਰਾਰ; ਕੇਸ ਦਰਜ
07:02 AM Apr 02, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਇੱਥੋਂ ਦੇ ਸੈਕਟਰ-31 ਤੇ ਰਾਮਦਰਬਾਰ ਵਾਲੀ ਲਾਈਟ ਪੁਆਇੰਟ ਤੋਂ ਐਕਟਿਵਾ ’ਤੇ ਸਵਾਰ ਤਿੰਨ ਨੌਜਵਾਨ ਇਕ ਨੌਜਵਾਨ ਦਾ ਮੋਬਾਈਲ ਫੋਨ ਝਪਟ ਕੇ ਫਰਾਰ ਹੋ ਗਏ ਸਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਹਿਲ ਵਾਸੀ ਮੁਹਾਲੀ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਸੈਕਟਰ-31 ਤੇ ਰਾਮਦਰਬਾਰ ਵਾਲਾ ਲਾਈਟ ਪੁਆਇੰਟ ਤੋਂ ਲੰਘ ਰਿਹਾ ਸੀ। ਇਸੇ ਦੌਰਾਨ ਐਕਟਿਵਾ ’ਤੇ ਸਵਾਰ ਤਿੰਨ ਨੌਜਵਾਨ ਉਸ ਦਾ ਮੋਬਾਈਲ ਝਪਟ ਕੇ ਫਰਾਰ ਹੋ ਗਏ ਸਨ। ਥਾਣਾ ਸੈਕਟਰ-31 ਦੀ ਪੁਲੀਸ ਨੇ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement