For the best experience, open
https://m.punjabitribuneonline.com
on your mobile browser.
Advertisement

ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਕਾਂਗਰਸ ਅਤੇ ਅਕਾਲੀ ਦਲ ਦੇ ਕਾਰਕੁਨ ਨਿਰਾਸ਼

07:23 AM Apr 19, 2024 IST
ਉਮੀਦਵਾਰਾਂ ਦਾ ਐਲਾਨ ਨਾ ਹੋਣ ਕਾਰਨ ਕਾਂਗਰਸ ਅਤੇ ਅਕਾਲੀ ਦਲ ਦੇ ਕਾਰਕੁਨ ਨਿਰਾਸ਼
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਭਗਵਾਨ ਦਾਸ ਸੰਦਲ
ਦਸੂਹਾ, 18 ਅਪਰੈਲ
ਇੱਥੇ ਲੋਕ ਸਭਾ ਚੋਣਾਂ ਲਈ ਹੁਸ਼ਿਆਰਪੁਰ ਹਲਕੇ ਤੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਜੇ ਤੱਕ ਉਮੀਦਵਾਰਾਂ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਇਸ ਕਾਰਨ ਜਿਥੇ ਇਨ੍ਹਾਂ ਪਾਰਟੀਆਂ ਦੀ ਚੋਣ ਮੁਹਿੰਮ ਫ਼ਿਲਹਾਲ ਠੰਢੇ ਬਸਤੇ ਵਿੱਚ ਹੈ, ਉਥੇ ਹੀ ਦੋਵੇਂ ਪਾਰਟੀਆਂ ਦੇ ਵਰਕਰਾਂ ਵਿੱਚ ਨਿਰਾਸ਼ਾ ਹੈ। ਹਲਕੇ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਭਾਵੇਂ ਫੇਰੀ ਪਾਈ ਗਈ ਹੈ ਪਰ ਉਮੀਦਵਾਰ ਦਾ ਐਲਾਨ ਨਾ ਹੋਣ ਕਾਰਨ ਵਰਕਰਾਂ ਵੱਲੋਂ ਫ਼ਿਲਹਾਲ ਕੋਈ ਖ਼ਾਸ ਚੋਣ ਸਰਗਰਮੀ ਨਹੀਂ ਦਿਖਾਈ ਜਾ ਰਹੀ।
ਸੂਤਰਾਂ ਦੀ ਮੰਨੀਏ ਤਾਂ ਭਾਜਪਾ ਦੀ ਟਿਕਟ ਕੱਟੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਚਰਚੇ ਜ਼ੋਰਾਂ ’ਤੇ ਹਨ। ਜੇ ਉਹ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਹ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਬਣ ਸਕਦੇ ਹਨ। ਇਸ ਸਬੰਧੀ 19 ਅਪਰੈਲ ਨੂੰ ਸੁਖਬੀਰ ਬਾਦਲ ਦੇ ਹੁਸ਼ਿਆਰਪੁਰ ਦੋਰੇ ਮਗਰੋਂ ਤਸਵੀਰ ਸਾਫ਼ ਹੋ ਜਾਵੇਗੀ । ਉਂਜ ਸੇਵਾਮੁਕਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਵੀ ਉਮੀਦਵਾਰ ਲਈ ਅਕਾਲੀ ਦਲ ਦੀ ਹਾਈ ਕਮਾਂਡ ਦੇ ਸੰਪਰਕ ਵਿੱਚ ਹਨ। ਡਾ. ਲਖਵੀਰ ਸਿੰਘ ਵੱਲੋਂ ਆਪਣੇ ਪੱਧਰ ’ਤੇ ਮੀਟਿੰਗਾਂ ਕਰ ਕੇ ਵਰਕਰਾਂ ਨੂੰ ਤਿਆਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਡਾ. ਰਾਜ ਕੁਮਾਰ ਚੱਬੇਵਾਲ ਦੇ ‘ਆਪ’ ਵਿੱਚ ਸ਼ਾਮਲ ਹੋਣ ਮਗਰੋਂ ਕਾਂਗਰਸ ਕਿਸੇ ਐੱਸਸੀ ਚਰਚਿਤ ਚਿਹਰੇ ਦੀ ਭਾਲ ਵਿੱਚ ਹੈ। ਉਮੀਦਵਾਰ ਦੀ ਚੋਣ ਲਈ ਕਾਂਗਰਸ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਲਗਾਤਾਰ ਹਾਈ ਕਮਾਂਡ ਤੱਕ ਪਹੁੰਚ ਕੀਤੀ ਜਾ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×