ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿ ਤਸਕਰ ਨਾਲ ਸਬੰਧਤ ਕਾਰਕੁਨ ਗ੍ਰਿਫ਼ਤਾਰ

06:37 AM Aug 06, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਅਗਸਤ
ਪੰਜਾਬ ਪੁਲੀਸ ਨੇ ਪਾਕਿਸਤਾਨੀ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰ ਕੇ ਦੋ ਆਧੁਨਿਕ 9 ਐੱਮਐੱਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਸਰਹੱਦ ਪਾਰੋਂ ਤਸਕਰੀ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਸਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐੱਮਐੱਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸ ’ਤੇ ਉਹ ਖੇਪ ਦੀ ਡਿਲਵਰੀ ਕਰਨ ਜਾ ਰਿਹਾ ਸੀ। ਡੀਜੀਪੀ ਸ੍ਰੀ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਰਾਜੂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਅਟਾਰੀ-ਅੰਮ੍ਰਿਤਸਰ ਰੋਡ ਦੇ ਖੁਰਮਣੀਆਂ ਮੋੜ ਨੇੜੇ ਇੱਕ ਪਾਰਟੀ ਨੂੰ ਇਸ ਦੀ ਡਿਲਵਰੀ ਦੇਣ ਜਾ ਰਿਹਾ ਹੈ। ਪੁਲੀਸ ਟੀਮ ਨੇ ਯੋਜਨਾਬੱਧ ਢੰਗ ਨਾਲ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਮੁਲਜ਼ਮ ਨੂੰ ਹਥਿਆਰਾਂ ਦੀ ਖੇਪ ਸਣੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਕਿ ਅਧਾਰਤ ਤਸਕਰ ਰਾਣਾ ਦਿਆਲ ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਡਰੋਨ ਅਤੇ ਹੋਰ ਸਾਧਨਾਂ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚਾਉਂਦਾ ਹੈ। ਏ.ਆਈ.ਜੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਰਾਜਵੰਤ ਸਿੰਘ ਪਿਛਲੇ ਕਾਫੀ ਸਮੇਂ ਤੋਂ ਪਾਕਿ ਤਸਕਰ ਰਾਣਾ ਦਿਆਲ ਵੱਲੋਂ ਭੇਜੇ ਗਏ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਿਹਾ ਅਤੇ ਤਸਕਰੀ ਕੀਤੇ ਹਥਿਆਰ ਸਥਾਨਕ ਖਰੀਦਦਾਰਾਂ ਨੂੰ ਵੇਚਣ ਲਈ ਮੰਗਵਾਏ ਗਏ ਸਨ। ਇਸ ਸਬੰਧੀ ਕੇਸ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29, ਅਸਲਾ ਐਕਟ ਦੀ ਧਾਰਾ 25, ਭਾਰਤੀ ਨਿਆ ਸੰਹਿਤਾ ਦੀ ਧਾਰਾ 61 (2) ਤਹਿਤ ਥਾਣਾ ਐਸਐਸਓਸੀ ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਰਿਮਾਂਡ ਹਾਸਲ ਕਰਨ ਲਈ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement

Advertisement