ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਦਾਕਾਰ ਹੌਬੀ ਧਾਲੀਵਾਲ ਵੱਲੋਂ ਪਰਮਪਾਲ ਕੌਰ ਦੇ ਹੱਕ ’ਚ ਰੋਡ ਸ਼ੋਅ

07:54 AM May 30, 2024 IST
ਮਾਨਸਾ ਵਿੱਚ ਪਰਮਪਾਲ ਕੌਰ ਦੇ ਹੱਕ ’ਚ ਰੋਡ ਸ਼ੋਅ ਕਰਦੇ ਹੋਏ ਹੌਬੀ ਧਾਲੀਵਾਲ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 29 ਮਈ
ਮਸ਼ਹੂਰ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਨੇ ਅੱਜ ਸ਼ਾਮ ਨੂੰ ਮਾਨਸਾ ਵਿੱਚ ਭਾਜਪਾ ਉਮੀਦਵਾਰ ਪਰਮਪਾਲ ਕੌਰ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਰੋਡ ਸ਼ੋਅ ’ਚ ਆਪਣੇ ਮਸ਼ਹੂਰ ਐਕਟਰ ਨੂੰ ਦੇਖਣ ਲਈ ਲੋਕਾਂ ਦੀ ਭੀੜ ਇਕੱਠੀ ਹੋ ਗਈ। ਰੋਡ ਸ਼ੋਅ ਦੌਰਾਨ ਭਾਜਪਾ ਨੇ ਆਪਣੀ ਤਾਕਤ ਦਿਖਾਈ।
ਫਿਲਮ ਅਦਾਕਾਰ ਅਤੇ ਭਾਜਪਾ ਆਗੂ ਹੌਬੀ ਧਾਲੀਵਾਲ ਨੇ ਲੋਕ ਸਭਾ ਉਮੀਦਵਾਰ ਬੀਬਾ ਪਰਮਪਾਲ ਕੌਰ ਸਿੱਧੂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਇਹ ਰੋਡ ਸ਼ੋਅ ਬੱਸ ਸਟੈਂਡ, ਗੁਰਦੁਆਰਾ ਚੌਕ ਅਤੇ ਭਗਤ ਸਿੰਘ ਚੌਕ ਤੱਕ ਗਿਆ। ਰੋਡ ਸ਼ੋਅ ਵਿੱਚ ਇਕੱਠੇ ਹੋਏ ਲੋਕਾਂ ਨੇ ਪਰਮਪਾਲ ਕੌਰ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ।
ਪਰਮਪਾਲ ਕੌਰ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਮੋਦੀ ਦੀ ਸਰਕਾਰ ਬਹੁਤ ਵਧੀਆ ਕੰਮ ਕੀਤੇ ਗਏ ਹਨ ਅਤੇ ਮੋਦੀ ਸਰਕਾਰ ਨੇ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ ਤੋਂ ਬਾਅਦ ਬਹੁਤ ਬਦਲਾਅ ਆਇਆ ਹੈ ਅਤੇ ਜਲਦੀ ਹੀ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਜਾ ਰਹੇ ਹਾਂ।
ਪਰਮਪਾਲ ਕੌਰ ਮਲੂਕਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਤੋਂ ਲੈ ਕੇ ਵਪਾਰੀਆਂ ਅਤੇ ਆਮ ਆਦਮੀ ਤੱਕ ਸਾਰਿਆਂ ਲਈ ਸਕੀਮਾਂ ਬਣਾਈਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਨਮਾਨ ਨਿਧੀ ਅਤੇ ਆਯੂਸ਼ਮਾਨ ਕਾਰਡ ਨੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾ ਦਿੱਤਾ ਹੈ ਅਤੇ ਉਹ ਆਪਣਾ ਇਲਾਜ ਆਯੁਸ਼ਮਾਨ ਕਾਰਡ ਨਾਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ’ਚ ਜੇਕਰ ਉਹ ਸੰਸਦ ਮੈਂਬਰ ਬਣਦੇ ਹਨ ਤਾਂ ਉਹ ਸੰਸਦ ’ਚ ਕਿਸਾਨਾਂ, ਨੌਜਵਾਨਾਂ ਅਤੇ ਸਮਾਜ ਦੇ ਹਰ ਵਰਗ ਦੀ ਆਵਾਜ਼ ਬੁਲੰਦ ਕਰਨਗੇ। ਅਦਾਕਾਰ ਹੌਬੀ ਧਾਲੀਵਾਲ ਨੇ ਕਿਹਾ ਕਿ ਅੱਜ ਉਹ ਬਹੁਤ ਖੁਸ਼ ਹਨ ਕਿ ਮਾਨਸਾ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਆਪਣੇ ਆਪ ਵਿੱਚ ਇੱਕ ਪਿਆਰ ਹੈ ਅਤੇ ਜੋ ਵੀ ਇੱਥੇ ਆਉਂਦਾ ਹੈ, ਉਹ ਇਸ ਪਿਆਰ ਦਾ ਫੈਨ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੋਡ ਸ਼ੋਅ ਰਾਹੀਂ ਉਹ ਇੱਥੋਂ ਦੇ ਲੋਕਾਂ ਨੂੰ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੂੰ ਵੱਧ ਤੋਂ ਵੱਧ ਸਮਰਥਨ ਕਰਨ ਦੀ ਅਪੀਲ ਕਰਦੇ ਹਨ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ, ਜਗਦੀਪ ਸਿੰਘ ਨਕੱਈ, ਸਰੂਪ ਸਿੰਗਲਾ, ਗੁਰਮੇਲ ਸਿੰਘ ਠੇਕੇਦਾਰ, ਰਾਕੇਸ਼ ਜੈਨ ਵੀ ਮੌਜੂਦ ਸਨ।

Advertisement

Advertisement