For the best experience, open
https://m.punjabitribuneonline.com
on your mobile browser.
Advertisement

ਅਦਾਕਾਰਾ-ਮਾਡਲ ਮਲਾਇਕਾ ਅਰੋੜਾ ਦੇ ਪਿਤਾ ਵੱਲੋਂ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

12:43 PM Sep 11, 2024 IST
ਅਦਾਕਾਰਾ ਮਾਡਲ ਮਲਾਇਕਾ ਅਰੋੜਾ ਦੇ ਪਿਤਾ ਵੱਲੋਂ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ
Advertisement

ਮੁੰਬਈ, 11 ਸਤੰਬਰ
ਬੌਲੀਵੁੱਡ ਅਦਾਕਾਰਾ ਤੇ ਮਾਡਲ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਇੱਥੇ ਅੱਜ ਸਵੇਰੇ ਕਥਿਤ ਤੌਰ ’ਤੇ ਇਕ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਨਿਲ ਅਰੋੜਾ ਨੇ ਬਾਂਦਰਾ ’ਚ ਸਥਿਤ ਇਕ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਕਥਿਤ ਤੌਰ ’ਤੇ ਛਾਲ ਮਾਰ ਦਿੱਤੀ। ਪੁਲੀਸ ਮੌਕੇ ’ਤੇ ਪਹੁੰਚੀ ਅਤੇ ਅਰੋੜਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁੀਸ ਅਧਿਕਾਰੀ ਨੇ ਕਿਹਾ ਕਿ ਘਟਨਾ ਦੇ ਪਿੱਛੇ ਦੇ ਕਾਰਨ ਅਜੇ ਪਤਾ ਨਹੀਂ ਲੱਗੇ ਹਨ ਅਤੇ ਜਾਂਚ ਜਾਰੀ ਹੈ। ਇਸ ਵਿਚਾਲੇ ਇਕ ਸੂਤਰ ਨੇ ਕਿਹਾ, ‘‘ਇਹ ਸੱਚ ਹੈ ਕਿ ਮਲਾਇਕਾ ਦੇ ਪਿਤਾ ਦੀ ਅੱਜ ਸਵੇਰੇ ਮੌਤ ਹੋ ਗਈ। ਉਨ੍ਹਾਂ ਨੇ ਖ਼ੁਦਕੁਸ਼ੀ ਨਹੀਂ ਕੀਤੀ ਹੈ। ਇਹ ਇਕ ਹਾਦਸਾ ਸੀ। ਸਾਰੇ ਸਦਮੇ ਵਿੱਚ ਹਨ ਕਿਉਂਕਿ ਉਨ੍ਹਾਂ ਨੂੰ ਕੋਈ ਬਿਮਾਰੀ ਨਹੀਂ ਸੀ ਜਾਂ ਅਜਿਹੀ ਕੋਈ ਗੱਲ ਨਹੀਂ ਸੀ।’’ ਸੂਤਰ ਮੁਤਾਬਕ, ਪੁਲੀਸ ਦੇ ਪੰਚਨਾਮੇ ਵਿੱਚ ਚੀਜ਼ਾਂ ਸਾਫ ਹੋ ਜਾਣਗੀਆਂ। -ਪੀਟੀਆਈ

Advertisement

Advertisement
Advertisement
Author Image

Advertisement